ਓਪਨ ’ਵਰਸਿਟੀ ’ਚ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ
ਓਪਨ ਯੂਨੀਵਰਸਿਟੀ ’ਚ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਪ੍ਰੋਗਰਾਮ ਕਰਵਾਇਆ
Publish Date: Fri, 20 Feb 2026 04:29 PM (IST)
Updated Date: Fri, 20 Feb 2026 04:30 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ- ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਅਗਵਾਈ ਹੇਠ ਤੇ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ, ਭਾਸ਼ਾ ਵਿਭਾਗ ਪੰਜਾਬ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ, ਸਤਬੀਰ ਸਿੰਘ ਅਮੀਰਾ ਫਾਰਮ ਅੰਮ੍ਰਿਤਸਰ ਦੇ ਸਹਿਯੋਗ ਨਾਲ ਸੁਰਜੀਤ ਪਾਤਰ ਦੀ ਯਾਦ ਵਿਚ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਇਕ ਰੋਜ਼ਾ ਪ੍ਰੋਗਰਾਮ ਕਰਵਾਇਆ ਗਿਆ। ਸਵਰਨਜੀਤ ਸਵੀ ਪ੍ਰਧਾਨ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਨੇ ਸੁਰਜੀਤ ਪਾਤਰ ਅਧਿਐਨ ਚੇਅਰ ਦੀ ਸਥਾਪਨਾ ਕਰਨ ਤੇ ਸੁਰਜੀਤ ਪਾਤਰ ਦੀ ਯਾਦ ਵਿਚ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪਟਿਆਲਾ ਸਾਹਿਤ ਉਤਸਵ ਦਾ ਆਗਾਜ਼ ਕਰਨ ਲਈ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਯੂਨੀਵਰਸਿਟੀ ਨੂੰ ਵਧਾਈ ਦਿੱਤੀ । ਪ੍ਰੋ. (ਡਾ.) ਜੈ ਸ਼ੰਕਰ ਸਿੰਘ ਵਾਈਸ ਚਾਂਸਲਰ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ ਪੰਜਾਬ ਇਸ ਪ੍ਰੋਗਰਾਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੇ ਪਹਿਲੇ ਸੈਸ਼ਨ ਵਿਚ ਵਾਈਸ- ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਵੱਲੋਂ ਪੁਸਤਕ ਮੇਲੇ ਦਾ ਉਦਘਾਟਨ ਕੀਤਾ ਗਿਆ, ਜਿਸ ’ਚ ਪ੍ਰੋ. ਵਨੀਤਾ ਰਾਣੀ ਪ੍ਰਿੰਸੀਪਲ ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨਵੀ ਪਟਿਆਲਾ ਮੌਜੂਦ ਸਨ । ਪ੍ਰੋ. (ਡਾ.) ਰਤਨ ਸਿੰਘ ਵੱਲੋਂ ਸੁਰਜੀਤ ਪਾਤਰ ਜੀ ਦੀ ਯਾਦ ਵਿਚ ਉਦਘਾਟਨੀ ਸ਼ਬਦ ਕਹੇ ਗਏ। ਪ੍ਰੋ. (ਡਾ.) ਜੈ ਸ਼ੰਕਰ ਸਿੰਘ ਵਾਈਸ ਚਾਂਸਲਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜਿਹੇ ਸਾਹਿਤਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਦੇ ਹਨ। ਡਾ. ਜਸਵਿੰਦਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਸੁਰਜੀਤ ਪਾਤਰ ਹੋਣਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੀ ਵਿਲੱਖਣ ਕਾਵਿ-ਸ਼ੈਲੀ ਦਾ ਜ਼ਿਕਰ ਕੀਤਾ ਗਿਆ। ਪ੍ਰੋ. ਵਨੀਤਾ ਰਾਣੀ ਪ੍ਰਿੰਸੀਪਲ ਸਰਕਾਰੀ ਸਟਰੀਟ ਕਾਲਜ ਵੱਲੋਂ ਆਪਣੇ ਭਾਸ਼ਣ ਵਿਚ ਸੁਰਜੀਤ ਪਾਤਰ ਦੇ ਸਾਹਿਤਕ ਯੋਗਦਾਨ ਦੀ ਚਰਚਾ ਕੀਤੀ ਗਈ। ਡਾ. ਜਸਵਿੰਦਰ ਸਿੰਘ, ਡਾ. ਧਨਵੰਤ ਕੌਰ ਅਤੇ ਦਰਸ਼ਨ ਬੁੱਟਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਡਾ. ਗੁਰਮੁਖ ਸਿੰਘ, ਨਵਦੀਪ ਮੁੰਡੀ ਅਤੇ ਡਾ. ਅਰਵਿੰਦ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਪ੍ਰੋਗਰਾਮ ਦੌਰਾਨ ਡਾ. ਅਮਰਜੀਤ ਕੌਕੇ ਅਤੇ ਰਾਜਵੀਰ ਸਿੰਘ ਨੂੰ ਪੰਜਾਬੀ ਭਾਸ਼ਾ ਪ੍ਰਤੀ ਉਨ੍ਹਾਂ ਦੇ ਸਮਰਪਣ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਵਾਗਤੀ ਸ਼ਬਦ ਡਾ. ਅਮਿਤੋਜ ਸਿੰਘ, ਐਸੋਸੀਏਟ ਡੀਨ ਅਕਾਦਮਿਕ ਮਾਮਲੇ, ਵੱਲੋਂ ਕੀਤੇ ਗਏ। ਧੰਨਵਾਦੀ ਸ਼ਬਦ ਡਾ. ਕੁਲਦੀਪ ਵਾਲੀਆ ਡਾਇਰੈਕਟਰ ਵੱਲੋਂ ਕੀਤੇ ਗਏ। ਸਮਾਗਮ ਦੇ ਦੂਜੇ ਸੈਸ਼ਨ ਵਿਚ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿਚ ਸਾਹਿਤ ਨਾਲ ਪਿਆਰ ਕਰਨ ਵਾਲਿਆਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸਮਾਗਮ ਦਾ ਸੰਚਾਲਨ ਡਾ. ਅਮਰਜੀਤ ਸਿੰਘ ਮੁਖੀ ਪੰਜਾਬੀ ਵਿਭਾਗ, ਡਾ. ਧਰਮਿੰਦਰ ਸਿੰਘ, ਡਾ. ਸਰਵਰਿੰਦਰ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਲਾਈਬਰੇਰੀ ਅਤੇ ਪਬਲੀਕੇਸ਼ਨ ਬਿਊਰੋ ਦੇ ਸਹਿਯੋਗ ਨਾਲ ਕਰਵਾਇਆ ਗਿਆ।