ਪੇਅ ਟੀਐੱਮ ਕੰਪਨੀ ਦਾ ਪਲੇਸਮੈਂਟ ਕੈਂਪ ਅੱਜ
ਪੇਅ ਟੀਐੱਮ ਕੰਪਨੀ ਦਾ ਪਲੇਸਮੈਂਟ ਕੈਂਪ ਅੱਜ
Publish Date: Mon, 09 Feb 2026 05:31 PM (IST)
Updated Date: Tue, 10 Feb 2026 04:05 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਪੇਅ.ਟੀ.ਐੱਮ. ਕੰਪਨੀ ਨਾਲ ਤਾਲਮੇਲ ਕਰਕੇ10 ਫ਼ਰਵਰੀ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਾਇਆ ਜਾਵੇਗਾ। ਇਸ ਸਬੰਧੀ ਕੰਪਨੀ ਵੱਲੋਂ ਐੱਫ.ਐੱਸ.ਈ. ਸੀਨੀਅਰ ਐੱਫ.ਐੱਸ.ਈ. (ਕੇਵਲ ਮੁੰਡਿਆਂ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ। ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ ਦਸਵੀਂ ਅਤੇ ਬਾਰਵੀਂ ਪਾਸ, ਉਮਰ 19 ਤੋਂ 42 ਸਾਲ ਤੱਕ ਹੋਣੀ ਚਾਹੀਦੀ ਹੈ। ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਪ੍ਰਾਰਥੀ ਦਾ ਇੰਟਰਵਿਊ ਲਈ ਫਾਰਮਲ ਡਰੈੱਸ ਵਿੱਚ ਹੋਣਾ ਲਾਜ਼ਮੀ ਹੈ। ਇਸ ਆਸਾਮੀ ਦੀ ਇੰਟਰਵਿਊ ਲਈ ਬੈਂਕਿੰਗ/ਐਨ ਬੀ ਐਫ ਸੀ ਦੇ ਤਜ਼ਰਬੇਕਾਰ ਪ੍ਰਾਰਥੀ ਨੂੰ ਪਹਿਲ ਦਿੱਤੀ ਜਾਵੇਗੀ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ ਅਤੇ ਡੀ.ਏ ਮਿਲਣ ਯੋਗ ਨਹੀਂ ਹੋਵੇਗਾ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ।