- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਾਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਵਿਰੋਧੀ ਘਬਰਾਹਟ ’ਚ: ਪ੍ਰਿੰਸ ਲਾਂਬਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ ਦੇ ਅਰਬਨ ਅਤੇ ਰੂਰਲ ਮੀਡੀਆ ਜ਼ਿਲ੍ਹਾ ਪ੍ਰਧਾਨ ਰਵਿੰਦਰ ਪਾਲ ਸਿੰਘ ਅਤੇ ਮੀਡੀਆ ਇੰਚਾਰਜ ਪ੍ਰਿੰਸ ਲਾਂਬਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਲੋਕ ਭਲਾਈ ਨੀਤੀਆਂ ਤੋਂ ਵਿਰੋਧੀ ਪਾਰਟੀਆਂ ਘਬਰਾਹਟ ਵਿੱਚ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਵੱਖ-ਵੱਖ ਅਕਾਲੀ ਦਲਾਂ ਵੱਲੋਂ ਸਰਕਾਰ ਖ਼ਿਲਾਫ਼ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੰਜਾਬ ਦੀ ਜਨਤਾ ਇਨ੍ਹਾਂ ਦੇ ਪ੍ਰਚਾਰ ਤੋਂ ਭਲੀ-ਭਾਂਤ ਜਾਣੂ ਹੈ। ਪ੍ਰਿੰਸ ਲਾਂਬਾ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਸਰਕਾਰ ਵੱਲੋਂ ਲੋਕਾਂ ਨੂੰ ਕਈ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਮੁਫ਼ਤ ਬਿਜਲੀ, ਸਿਹਤ ਬੀਮਾ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ, ਕਿਸਾਨਾਂ ਨੂੰ ਨਿਰਵਿਘਨ ਪਾਣੀ, ਸਰਕਾਰੀ ਸਕੂਲਾਂ ਵਿੱਚ ਬਿਹਤਰ ਸਹੂਲਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹਨ ਅਤੇ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦਾ ਰਾਹ ਪੱਧਰਾ ਹੋ ਚੁੱਕਾ ਹੈ।