ਓਐੱਸਡੀ ਸੋਹੀ ਨੇ ਬਣ ਰਹੇ ਸਟੇਡੀਅਮ ਦਾ ਲਿਆ ਜਾਇਜ਼ਾ
ਓਐਸਡੀ ਸੋਹੀ ਨੇ ਬਣ ਰਹੇ ਸਟੇਡੀਅਮ ਦਾ ਲਿਆ ਜਾਇਜਾ
Publish Date: Mon, 23 Feb 2026 05:03 PM (IST)
Updated Date: Tue, 24 Feb 2026 04:04 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਪਿੰਡ ਖੇਤਲਾ ਵਿਖੇ 60 ਲੱਖ ਦੀ ਲਾਗਤ ਨਾਲ ਬਣ ਰਹੇ ਸਟੇਡੀਅਮ ਦਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਨੇ ਦੌਰਾ ਕੀਤਾ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਾਰੇ ਪੰਜਾਬ ਦੇ ਵਿਚ ਵਿਕਾਸ ਕਾਰਜਾਂ ਦੇ ਕੰਮ ਚੱਲ ਰਹੇ ਹਨ। ਇਸ ਦੇ ਚਲਦੇ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਲਕਾ ਦਿੜ੍ਹਬਾ ਅੰਦਰ ਵੀ ਵੱਡੇ ਪੱਧਰ ’ਤੇ ਕੰਮ ਚੱਲ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪਿੰਡਾਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ’ਤੇ ਸਟੇਡੀਅਮ ਉਸਾਰੇ ਜਾ ਰਹੇ ਹਨ। ਇਸ ਦੇ ਚਲਦੇ ਪਿੰਡ ਖੇਤਲਾ ਵਿਖੇ ਵੀ 60 ਹਜ਼ਾਰ ਦੀ ਲਾਗਤ ਦੇ ਨਾਲ ਸਟੇਡੀਅਮ ਦੀ ਉਸਾਰੀ ਕੀਤੀ ਜਾ ਰਹੀ ਹੈ। ਵਿੱਤ ਮੰਤਰੀ ਚੀਮਾ ਦੇ ਵਿਸ਼ੇਸ਼ ਨਿਰਦੇਸ਼ਾਂ ਅਨੁਸਾਰ ਸਟੇਡੀਅਮ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਉਹ ਵਿਸ਼ੇਸ਼ ਤੌਰ ’ਤੇ ਪਹੁੰਚੇ ਹਨ। ਉਨ੍ਹਾਂ ਤਸੱਲੀ ਪ੍ਰਗਟ ਕੀਤੀ ਕਿ ਸਰਪੰਚ ਸੰਦੀਪ ਸਿੰਘ ਦੀ ਅਗਵਾਈ ਹੇਠ ਪਿੰਡ ਅੰਦਰ ਵੱਡੇ ਪੱਧਰ ’ਤੇ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਚੱਲ ਰਹੇ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਵੀ ਹੇਰਾ-ਫੇਰੀ ਜਾ ਇਸਤੇਮਾਲ ਹੋ ਰਹੀ ਸਮੱਗਰੀ ਦੇ ਵਿੱਚ ਕੋਈ ਸਮਝੌਤਾ ਨਹੀਂ ਹੋਵੇਗਾ। ਇਸ ਤੋਂ ਇਲਾਵਾ ਪਿੰਡ ਖੇਤਲਾ ਅੰਦਰ ਡਿਸਪੈਂਸਰੀ, ਪੰਚਾਇਤ ਘਰ, ਪਬਲਿਕ ਲਾਇਬਰੇਰੀ ਅਤੇ ਹੋਰ ਕੰਮ ਚੱਲ ਰਹੇ ਹਨ। ਪਿੰਡ ਦੀ ਸਰਪੰਚ ਸੰਦੀਪ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਵੱਲੋਂ ਪਿੰਡ ਦੇ ਵਿਕਾਸ ਲਈ ਗਰਾਂਟਾਂ ਦੇ ਗੱਫੇ ਦਿੱਤੇ ਜਾ ਰਹੇ ਹਨ ਜਿਸ ਦੇ ਨਾਲ ਪਿਛਲੇ 15 ਸਾਲਾਂ ਤੋਂ ਲਟਕਦੇ ਆ ਰਹੇ ਕੰਮ ਬਹੁਤ ਤੇਜ਼ੀ ਨਾਲ ਚੱਲ ਰਹੇ ਹਨ।