ਧੂਰੀ ਦੇ 24 ਪਿੰਡਾਂ ਦੇ ਸਰਪੰਚਾਂ ਨਾਲ ਓਐੱਸਡੀ ਸੁਖਵੀਰ ਸਿੰਘ ਨੇ ਕੀਤੀ ਮੀਟਿੰਗ
ਧੂਰੀ ਦੇ 24 ਪਿੰਡਾਂ ਦੇ ਸਰਪੰਚਾਂ ਨਾਲ ਓਐਸਡੀ ਸੁਖਵੀਰ ਸਿੰਘ ਨੇ ਕੀਤੀ ਮੀਟਿੰਗ
Publish Date: Thu, 29 Jan 2026 05:34 PM (IST)
Updated Date: Fri, 30 Jan 2026 04:07 AM (IST)

ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਓਐੱਸਡੀ ਸੁਖਵੀਰ ਸਿੰਘ ਨੇ ਵੀਰਵਾਰ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕੇ ਦੇ 24 ਪਿੰਡਾਂ ਦੇ ਸਰਪੰਚਾਂ-ਪੰਚਾਂ ਸਮੇਤ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਮੌਕੇ ’ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੇ ਆਪਣੇ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਭੇਜੀਆਂ ਗਈਆਂ ਗਰਾਂਟਾਂ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਨੇ ਪਿੰਡਾਂ ਤੇ ਸ਼ਹਿਰਾਂ ਵਿਚ ਵਿਕਾਸ ਨੂੰ ਨਵੀਂ ਰਫ਼ਤਾਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਗਰਾਂਟਾਂ ਸਬੰਧੀ ਕਿਸੇ ਵੀ ਕਿਸਮ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਲੋੜੀਂਦੇ ਫ਼ੰਡ ਸਮੇਂ ਸਿਰ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਵਿਕਾਸ ਕਾਰਜ ਨਿਰੰਤਰ ਚੱਲਦੇ ਰਹਿਣ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਧੂਰੀ ਹਲਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਰੋਜ਼ਾਨਾ ਰਿਪੋਰਟ ਲੈਂਦੇ ਹਨ। ਉਨ੍ਹਾਂ ਪਿੰਡਾਂ ਵਿਚ ਚੱਲ ਰਹੇ ਤੇ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਗੁਣਵੱਤਾ ਦੇ ਮਿਆਰਾਂ ਅਨੁਸਾਰ ਤੇ ਨਿਰਧਾਰਤ ਸਮੇਂ ਅੰਦਰ ਪੂਰੇ ਕੀਤੇ ਜਾਣ। ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਰਮਨਦੀਪ ਸਿੰਘ, ਮਨਪ੍ਰੀਤ ਸਿੰਘ, ਦਵਿੰਦਰ ਸਿੰਘ, ਜਗਸੀਰ ਸਿੰਘ, ਹਰਜੀਤ ਸਿੰਘ, ਭਗਵਾਨ ਸਿੰਘ, ਰਜਿੰਦਰ ਸਿੰਘ, ਜਗਜੀਤ ਸਿੰਘ, ਅਮਨਦੀਪ ਸਿੰਘ, ਸੁਖਚੈਨ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਜਸਵੀਰ ਦਾਸ, ਜਗਰਾਜ ਸਿੰਘ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਜਸਵੀਰ ਸਿੰਘ, ਗੁਰਜੀਤ ਸਿੰਘ, ਖ਼ਾਲਿਦ ਖ਼ਾਨ, ਬਲਦੀਪ ਸਿੰਘ, ਰਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਮੌਜੂਦ ਸਨ।