- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੀਰਥ ਯਾਤਰਾ ਸਕੀਮ ਦਾ ਲਾਭ ਪਹੁੰਚਾਉਣਾ ਸਾਡਾ ਮੁੱਖ ਟੀਚਾ: ਰਣਜੋਧ ਸਿੰਘ ਹਡਾਣਾ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਅਤੇ ਲੋਡ਼ਵੰਦ ਸ਼ਰਧਾਲੂਆਂ ਨੂੰ ਮੁਫ਼ਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਹਲਕਾ ਸਨੌਰ ਦੇ ਪਿੰਡ ਦੁਧਨ ਗੁੱਜਰਾਂ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਧੰਨਵਾਦ ਕਰਨ ਲਈ ਇਕ ਵਿਸ਼ਾਲ ਇਕੱਠ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਪਿੰਡ ਵਾਸੀਆਂ ਦੇ ਇਸ ਵੱਡੇ ਇਕੱਠ ਨਾਲ ਤੀਰਥ ਯਾਤਰਾ ਦੀ ਰੂਪ-ਰੇਖਾ ਅਤੇ ਅਗਲੀ ਵਿਉਂਤਬੰਦੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰ ਰਹੀ ਹੈ, ਉੱਥੇ ਹੀ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਮੁਫ਼ਤ ਤੀਰਥ ਯਾਤਰਾ ਵਰਗੀਆਂ ਸ਼ਲਾਘਾਯੋਗ ਸਕੀਮਾਂ ਚਲਾ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਸ਼ਰਧਾਲੂ ਇਸ ਯੋਜਨਾ ਦਾ ਲਾਭ ਉਠਾਉਣ ਤਾਂ ਜੋ ਪਿੰਡ ਦੇ ਬਜ਼ੁਰਗ ਬਿਨਾਂ ਕਿਸੇ ਆਰਥਿਕ ਬੋਝ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣ। ਇਸ ਮੌਕੇ ਸਰਪੰਚ ਦੁਧਨ ਗੁੱਜਰਾਂ ਬਲਕਾਰ ਗੁੱਜਰ ਤੇ ਸਮੂਹ ਪੰਚਾਇਤ, ਮੈਂਬਰ ਬਲਾਕ ਸੰਮਤੀ ਗੁਰਿੰਦਰ ਪਾਲ ਸਿੰਘ ਅਦਾਲਤੀਵਾਲਾ, ਆਪ ਆਗੂ ਹਰਪਿੰਦਰ ਚੀਮਾ, ਸਰਪੰਚ ਰਾਜਾ ਧੰਜੂ ਸਰੂਸਤੀਗਡ਼੍ਹ, ਗੁਰਮੇਲ ਪਠਾਣਮਾਜਰਾ, ਚੇਅਰਮੈਨ ਜਗਪ੍ਰੀਤ ਰਹਿਲ, ਪੀ.ਏ. ਲਾਲੀ ਰੈਹਲ, ਪਾਰਟੀ ਦੇ ਹੋਰ ਸੀਨੀਅਰ ਆਗੂ, ਵਰਕਰ ਅਤੇ ਰਿਕਾਰਡ ਤੋਡ਼ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਤੀਰਥ ਯਾਤਰਾ ਦੇ ਪ੍ਰਬੰਧਾਂ ਅਤੇ ਵਿਕਾਸ ਕਾਰਜਾਂ ਲਈ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਧੰਨਵਾਦ ਕੀਤਾ।