
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆਊਟਸੋਰਸ ਮੁਲਾਜ਼ਮਾਂ ਦਾ ਸਿਹਤ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਅੱਜ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ 31 ਅਗਸਤ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼, ਪਟਿਆਲਾ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ ਆਊਟਸੋਰਸ ਸਿਹਤ ਵਿਭਾਗ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਸਬੰਧੀ ਸਰਕਾਰ ਦੇ ਧਿਆਨ ਵਿਚ ਮਾਮਲਾ ਲਿਆਉਂਦੇ ਆ ਰਹੇ ਹਨ, ਪਰ ਅਜੇ ਤੱਕ ਮੁਲਾਜ਼ਮਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਾਜੇਸ਼ ਪਵਾਰ ਨੇ ਕਿਹਾ ਕਿ 31 ਅਗਸਤ ਨੂੰ ਹੋਣ ਵਾਲੇ ਇਸ ਧਰਨੇ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਊਟਸੋਰਸ ਸਿਹਤ ਵਿਭਾਗ ਦੇ ਮੁਲਾਜ਼ਮ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ। ਯੂਨੀਅਨ ਦੇ ਆਰਗਨਾਈਜ਼ਰ ਹਰਪਾਲ ਸਿੰਘ ਟਿਵਾਣਾ ਨੇ ਕਿਹਾ ਕਿ ਧਰਨੇ ਦਾ ਮੁੱਖ ਉਦੇਸ਼ ਸਰਕਾਰ ਦਾ ਧਿਆਨ ਆਊਟਸੋਰਸ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਖਿੱਚਣਾ ਹੈ। ਜਨਰਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਧਰਨੇ ਦੌਰਾਨ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ ਤੇ ਪੰਜਾਬ ਭਰ ਤੋਂ ਮੁਲਾਜ਼ਮ ਇਕਜੁੱਟ ਹੋ ਕੇ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣਗੇ। ਪ੍ਰੈੱਸ ਸਕੱਤਰ ਹਰਵਿੰਦਰਪਾਲ ਸਿੰਘ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੂਬਾ ਜਨਰਲ ਸਕੱਤਰ ਹਰਮਨਦੀਪ ਸਿੰਘ ਸਿੱਧੂ, ਸੂਬਾ ਵਿੱਤ ਸਕੱਤਰ ਨਾਜਰ ਸਿੰਘ, ਸਹਾਇਕ ਖ਼ਜ਼ਾਨਚੀ ਵੀਰਪਾਲ ਕੌਰ, ਜੁਆਇੰਟ ਸਕੱਤਰ ਡਾ. ਦੀਸ਼ਾ ਛਾਬੜਾ ਅਤੇ ਰਮਨਪ੍ਰੀਤ ਕੌਰ, ਆਰਗਨਾਈਜ਼ਰ ਜਤਿੰਦਰ ਸਿੰਘ ਅਤੇ ਦਫ਼ਤਰ ਸਕੱਤਰ ਜਗਮੀਤ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।