649ਵੇਂ ਪ੍ਰਕਾਸ਼ ਪੁਰਬ ਮੌਕੇ ਘਨੌਰ ਵਿਖੇ ਪ੍ਰਭਾਤ ਫੇਰੀ ਕਰਵਾਈ
649ਵੇਂ ਪ੍ਰਕਾਸ਼ ਪੁਰਬ ਮੌਕੇ ਘਨੌਰ ਵਿਖੇ ਪ੍ਰਭਾਤ ਫੇਰੀਆਂ ਦਾ ਆਯੋਜਨ
Publish Date: Thu, 29 Jan 2026 06:21 PM (IST)
Updated Date: Thu, 29 Jan 2026 06:22 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਯੋਜਨ ਸ੍ਰੀ ਗੁਰੂ ਦਸ਼ਮੇਸ਼ ਸਭਾ ਗੁਰਦੁਆਰਾ ਸਾਹਿਬ, ਵਾਰਡ ਨੰਬਰ 4 ਘਨੌਰ ਵੱਲੋਂ ਭਾਵਪੂਰਕ ਸ਼ਰਧਾ ਨਾਲ ਕੀਤਾ ਗਿਆ। ਇਸ ਮੌਕੇ ਪੰਜ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ, ਜਿਨ੍ਹਾਂ ਵਿੱਚ ਸਮੁਹ ਘਨੌਰ ਵਾਸੀਆਂ ਅਤੇ ਨੌਜਵਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਸਹਿਯੋਗ ਦਿੱਤਾ ਗਿਆ।ਪ੍ਰਭਾਤ ਫੇਰੀਆਂ ਦੌਰਾਨ ਬੀਬੀਆਂ ਅਤੇ ਵੀਰਾਂ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਸ਼ਬਦਾਂ ਦਾ ਗੁਣਗਾਨ ਕੀਤਾ ਗਿਆ। ਆਖ਼ਰੀ ਦਿਨ ਪ੍ਰਭਾਤ ਫੇਰੀਆਂ ਵੱਖ-ਵੱਖ ਗੁਰਦੁਆਰਿਆਂ ਸਾਹਿਬਾਂ ਤੋਂ ਹੁੰਦੀਆਂ ਹੋਈਆਂ ਸ੍ਰੀ ਗੁਰੂ ਦਸ਼ਮੇਸ਼ ਸਭਾ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਅਵਤਾਰ ਸਿੰਘ ਪ੍ਰਧਾਨ, ਅਮਰੀਕ ਸਿੰਘ ਹੈੱਡ ਗ੍ਰੰਥੀ, ਜੋਗਾ ਸਿੰਘ, ਲਖਵੀਰ ਸਿੰਘ ਸੋਸ਼ਲ ਮੀਡੀਆ ਇੰਚਾਰਜ, ਏ.ਸੀ. ਸ਼ੈਲ, ਸੁਰਿੰਦਰ ਸਿੰਘ, ਭੁਪਿੰਦਰ ਸਿੰਘ, ਮਹਿਕਦੀਪ ਸਿੰਘ, ਜਤਿੰਦਰ ਸਿੰਘ, ਗੁਰਦਾਸ ਸਿੰਘ, ਕੁਲਵਿੰਦਰ ਸਿੰਘ, ਮੇਜ਼ਰ ਸਿੰਘ, ਪਰਮਿੰਦਰ ਸਿੰਘ, ਪ੍ਰਭਜੋਤ ਸਿੰਘ, ਅਰਸ਼ਦੀਪ ਸਿੰਘ, ਤਜਿੰਦਰ ਸਿੰਘ, ਸੋਨੂੰ, ਰਾਜਾ, ਦਲਜੀਤ ਸਿੰਘ ਅਤੇ ਗੁਰਜੀਤ ਸਿੰਘ ਸਮੇਤ ਕਮੇਟੀ ਮੈਂਬਰਾਂ ਨੇ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਈਆਂ।