ਖਾਲਸਾ ਕਾਲਜ ਵਿਖੇ ਯੁਵਕ ਮੇਲੇ ਦੇ ਤੀਜੇ ਦਿਨ ਪਦਮਸ਼੍ਰੀ ਨਿਰਮਲ ਰਿਸ਼ੀ ਨੇ ਕੀਤੀ ਸ਼ਿਰਕਤ
ਖਾਲਸਾ ਕਾਲਜ ਵਿਖੇ ਯੁਵਕ ਮੇਲੇ ਦੇ ਤੀਜੇ ਦਿਨ ਪਦਮਸ਼੍ਰੀ ਨਿਰਮਲ ਰਿਸ਼ੀ ਨੇ ਕੀਤੀ ਸ਼ਿਰਕਤ
Publish Date: Thu, 29 Oct 2026 05:06 PM (IST)
Updated Date: Thu, 29 Oct 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ: ਖ਼ਾਲਸਾ ਕਾਲਜ ਪਟਿਆਲਾ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਜ਼ੋਨ ਵੱਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਤੀਜੇ ਦਿਨ ਪ੍ਰਸਿੱਧ ਪੰਜਾਬੀ ਅਦਾਕਾਰਾ ਪਦਮਸ਼੍ਰੀ ਡਾ. ਨਿਰਮਲ ਰਿਸ਼ੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਦੇ ਲੋਕ ਸੰਪਰਕ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਡਾ. ਨਿਰਮਲ ਰਿਸ਼ੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿੰਦਗੀ ਇੱਕ ਸੰਘਰਸ਼ ਹੈ ਅਤੇ ਜ਼ਿੰਮੇਵਾਰੀਆਂ ਮਨੁੱਖ ਨੂੰ ਜਿਊਣ ਦਾ ਹੌਸਲਾ ਤੇ ਮਕਸਦ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਕਾਰਾਤਮਕ ਸੋਚ ਨਾਲ ਚੁਣੌਤੀਆਂ ਦਾ ਸਾਹਮਣਾ ਕਰਨਾ ਹੀ ਅਸਲ ਜਿੱਤ ਹੈ। ਰਣਦੀਪ ਸਿੰਘ ਆਹਲੂਵਾਲੀਆ ਨੇ ਨੌਜਵਾਨਾਂ ਨੂੰ ਉੱਚੇ ਟੀਚੇ ਮਿੱਥਣ ਅਤੇ ਮਿਹਨਤ ਨਾਲ ਆਪਣੇ ਕਰੀਅਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਮੇਲੇ ਦੌਰਾਨ ਇਕਾਂਗੀ ਨਾਟਕ, ਮਿਮਿਕਰੀ, ਲੋਕ ਗੀਤ, ਲੋਕ ਸਾਜ਼, ਫੋਕ ਆਰਕੈਸਟਰਾ, ਵਾਦ-ਵਿਵਾਦ, ਭਾਸ਼ਣ ਅਤੇ ਕਾਵਿ-ਉਚਾਰਣ ਦੇ ਮੁਕਾਬਲੇ ਕਰਵਾਏ ਗਏ। ਕਾਲਜ ਦੇ ਸੱਭਿਆਚਾਰਕ ਵਿਭਾਗ ਅਤੇ ਸਟਾਫ਼ ਦੇ ਸਹਿਯੋਗ ਨਾਲ ਮੇਲੇ ਦਾ ਤੀਜਾ ਦਿਨ ਯਾਦਗਾਰੀ ਹੋ ਨਿੱਬੜਿਆ।