ਪੰਜਾਬ 'ਚ ਸਵੇਰੇ-ਸਵੇਰੇ ਬੇਕਾਬੂ ਟਰੱਕ ਨੇ ਪਾ 'ਤਾ ਭੜਥੂ, ਸਕੂਲੀ ਵੈਨ ਸਮੇਤ ਕਈ ਗੱਡੀਆਂ ਨੂੰ ਮਾਰੀ ਜ਼ੋਰਦਾਰ ਟੱਕਰ, ਕਾਰ ਚਾਲਕ ਤੇ ਮੋਟਰਸਾਈਕਲ ਸਵਾਰ ਹਸਪਤਾਲ 'ਚ ਦਾਖ਼ਲ
ਪਟਿਆਲਾ ਚੰਡੀਗੜ ਹਾਈਵੇ ਤੇ ਸਥਿਤ ਅਰਬਨ ਅਸਟੇਟ ਦੀਆ ਬੱਤੀਆ ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈਂਦਿਆਂ ਭਾਰੀ ਨੁਕਸਾਨ ਪਹੁੰਚਾ ਦਿੱਤਾ। ਇਸ ਹਾਦਸੇ ਦੌਰਾਨ ਟਰੱਕ ਨੇ ਸਕੂਲੀ ਵੈਨ ਸਮੇਤ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਭਾਵੇਂ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ, ਪਰ ਕਈ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।
Publish Date: Sat, 28 Nov 2026 11:26 AM (IST)
Updated Date: Sat, 28 Nov 2026 11:30 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ - ਪਟਿਆਲਾ ਚੰਡੀਗੜ ਹਾਈਵੇ ਤੇ ਸਥਿਤ ਅਰਬਨ ਅਸਟੇਟ ਦੀਆ ਬੱਤੀਆ ਤੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਕਈ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈਂਦਿਆਂ ਭਾਰੀ ਨੁਕਸਾਨ ਪਹੁੰਚਾ ਦਿੱਤਾ। ਇਸ ਹਾਦਸੇ ਦੌਰਾਨ ਟਰੱਕ ਨੇ ਸਕੂਲੀ ਵੈਨ ਸਮੇਤ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਭਾਵੇਂ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ, ਪਰ ਕਈ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ।
ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਅਤੇ ਇੱਕ ਕਾਰ ਚਾਲਕ ਨੂੰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਦੂਜੇ ਪਾਸੇ, ਹਾਦਸੇ ਨੂੰ ਅੰਜਾਮ ਦੇਣ ਤੋਂ ਬਾਅਦ ਟਰੱਕ ਚਾਲਕ ਆਪਣੇ ਵਾਹਨ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ।
ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਫ਼ਰਾਰ ਟਰੱਕ ਚਾਲਕ ਦੀ ਭਾਲ ਅਤੇ ਹਾਦਸੇ ਸਬੰਧੀ ਅਗਲੀ ਕਾਰਵਾਈ ਬਾਰੇ ਵੇਰਵੇ ਮਿਲਣੇ ਬਾਕੀ ਹਨ।