- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੈਰਾਮਾਊਂਟ ਸਕੂਲ ਲਹਿਰਾ ਦੀ ਖਿਡਾਰਨ ਨੈਸ਼ਨਲ ਖੇਡਾਂ ਲਈ ਚੁਣੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਪਿਛਲੇ ਦਿਨੀਂ 70ਵੀਆਂ ਰਾਜ਼ ਪੱਧਰੀ ਸਕੂਲ ਖੇਡਾਂ ਤਹਿਤ ਵੁਸ਼ੂ ਦੇ ਮੁਕਾਬਲੇ ਫਾਜ਼ਿਲਕਾ ਵਿਖੇ ਕਰਵਾਏ ਗਏ ।ਇਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਲਹਿਰਾਗਾਗਾ ਦੀ ਹੋਣਹਾਰ ਖਿਡਾਰਨ ਹੁਸਨਪ੍ਰੀਤ ਕੌਰ ਨੇ ਅੰਡਰ-17, ਦੌਰਾਨ 45 ਕਿਲੋਗ੍ਰਾਮ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਲ ਕੀਤਾ ਅਤੇ ਆਪਣੀ ਥਾਂ ਨੈਸ਼ਨਲ ਖੇਡਾਂ ਲਈ ਪੱਕੀ ਕੀਤੀ। ਜ਼ਿਕਰਯੋਗ ਹੈ ਕਿ ਇਹ ਮੁਕਾਬਲੇ 15 ਅਕਤੂਬਰ ਤੋਂ 18 ਅਕਤੂਬਰ ਤੱਕ ਕਸ਼ਮੀਰ ਵਿਖੇ ਕਰਵਾਏ ਜਾ ਰਹੇ ਹਨ, ਜਿਸ ਵਿੱਚ ਹੁਸਨਪ੍ਰੀਤ ਕੌਰ ਪੰਜਾਬ ਦੀ ਨੁਮਾਇੰਦਗੀ ਕਰੇਗੀ। ਆਪਣੀ ਇਸ ਪ੍ਰਾਪਤੀ ਨਾਲ ਹੁਸਨਪ੍ਰੀਤ ਨੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਐੱਮਡੀ ਜਸਵੀਰ ਸਿੰਘ ਚੀਮਾ, ਮੈਡਮ ਕਿਰਨਪਾਲ ਕੌਰ ਨੇ ਹੁਸਨਪ੍ਰੀਤ ਕੌਰ ਨੂੰ ਵਧਾਈ ਦਿੱਤੀ ਅਤੇ ਨੈਸ਼ਨਲ ਚੈਂਪੀਅਨਸ਼ਿਪ ਲਈ ਉਸਨੂੰ ਸ਼ੁਭਕਾਮਨਾਵਾਂ ਦਿੱਤੀਆਂ । ਇਸ ਦੇ ਨਾਲ ਹੀ ਸਮੂਹ ਮੈਨੇਜਮੈਂਟ ਵੱਲੋਂ ਸਕੂਲ ਵਿੱਚ ਹੁਸਨਪ੍ਰੀਤ ਕੌਰ ਨੂੰ ਸਨਾਮਾਨਿਤ ਵੀ ਕੀਤਾ ਗਿਆ । ਇਸ ਮੌਕੇ ਪ੍ਰਿੰ. ਯਸਪਾਲ ਸਿੰਘ, ਵਾਇਸ ਪ੍ਰਿੰ. ਅੰਕਿਤ ਕਾਲੜਾ, ਨੈਬ ਸਿੰਘ, ਗੁਰਪ੍ਰੀਤ ਕੌਰ, ਨਵਦੀਪ ਸਿੰਘ, ਵੁਸ਼ੂ ਕੋਚ ਰੋਮਨ ਸੇਨ ਹਾਜ਼ਰ ਸਨ।