ਪੱਤਰ ਪ੍ਰਰੇਰਕ, ਪਾਤੜਾਂ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰਕਾਰੀ ਸਕੂਲਾਂ ਰਾਹੀਂ ਜਿੱਥੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ। ਉਥੇ ਹੀ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ਦੇ ਮਾਪਿਆਂ ਨਾਲ ਵੀਡਿਉ ਕਾਲ ਰਾਹੀਂ ਮਹੀਨਾਵਾਰ ਮੀਟਿੰਗ ਕੀਤੀ ਗਈ। ਇਸ ਸਬੰਧੀ ਵੀਡਿਉ ਕਾਲ 'ਤੇ ਜਾਣਕਾਰੀ ਦਿੰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਪਿ੍ਰਸੀਪਲ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਮੁਤਾਬਕ ਸਰਕਾਰੀ ਸਕੂਲ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀਡੀਓ ਕਾਲ ਰਾਹੀਂ ਮੀਟਿੰਗ ਕਰਕੇ ਬੱਚਿਆਂ ਦੀ ਪੜ੍ਹਾਈ ਅਤੇ ਮੋਬਾਇਲ ਦੀ ਵਰਤੋ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਕਿਉਂਕਿ ਕੁਝ ਪਰਿਵਾਰ ਮੋਬਾਇਲ ਤੋਂ ਵਾਂਝੇ ਵੀ ਹੋ ਸਕਦੇ ਸਨ, ਪਰ ਜਿਸ ਪਰਿਵਾਰ ਵਿੱਚ ਇੱਕ ਤੋਂ ਵੱਧ ਬੱਚੇ ਪੜ੍ਹ ਰਹੇ ਸਨ। ਉਨ੍ਹਾਂ ਨੇ ਵਾਰੀ ਮੁਤਾਬਕ ਸਕੂਲ ਵਿੱਚ ਪੜ੍ਹਾਏ ਜਾਣ ਵਾਲੇ ਵੱਖ-ਵੱਖ ਵਿਸ਼ਿਆਂ 'ਤੇ ਆਪਣਾ ਕੰਮ ਕੀਤਾ ਹੈ।