- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਯੂ ਮਾਡਲ ਸਕੂਲ ਵਿੱਚ ਪੇਰੈਂਟਸ-ਟੀਚਰ ਮੀਟਿੰਗ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਫਸਟ ਟਰਮ-ਸਤੰਬਰ 2026 ਦੀਆਂ ਪ੍ਰੀਖਿਆਵਾਂ ਤੋਂ ਪਹਿਲਾਂ ਪੇਰੈਂਟਸ-ਟੀਚਰ ਮੀਟਿੰਗ ਕਰਵਾਈ ਗਈ। ਇਸ ਮੌਕੇ ਸਕੂਲ ਦੇ ਵੱਖ-ਵੱਖ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਵੱਲੋਂ ਮਾਪਿਆਂ ਦਾ ਸਵਾਗਤ ਕੀਤਾ ਗਿਆ। ਮੀਟਿੰਗ ਦੌਰਾਨ ਮਾਪਿਆਂ ਨੂੰ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਤੇ ਸਕੂਲ ਨਾਲ ਸਬੰਧਤ ਹੋਰ ਗਤੀਵਿਧੀਆਂ ਬਾਰੇ ਵੀ ਮਾਪਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸਵੇਰ ਦੀ ਸਭਾ ਦੌਰਾਨ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਵੱਛ ਭਾਰਤ ਮੁਹਿੰਮ ਤਹਿਤ ਦੇਸ਼ ਨੂੰ ਸਾਫ਼-ਸੁਥਰਾ ਰੱਖਣ ਲਈ ਜਾਗਰੂਕ ਕੀਤਾ ਗਿਆ। ਮਹਾਤਮਾ ਗਾਂਧੀ ਜਯੰਤੀ ਦੇ ਸੰਦਰਭ ਵਿਚ ਸਫ਼ਾਈ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੱਤਾ ਗਿਆ। ਮਾਪਿਆਂ ਨੂੰ ਆਪਣੇ ਬੱਚਿਆਂ ਦੇ ਜਨਮ ਦਿਨ ਮੌਕੇ ਘੱਟੋ-ਘੱਟ ਇੱਕ ਬੂਟਾ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਇੰਚਾਰਜ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਨੇ ਮਾਪਿਆਂ ਨੂੰ ਸਕੂਲ ਦੀ ਕਾਰਗੁਜ਼ਾਰੀ ਸਬੰਧੀ ਆਪਣਾ ਫੀਡਬੈਕ ਲਗਾਤਾਰ ਸਾਂਝਾ ਕਰਨ ਦੀ ਅਪੀਲ ਕੀਤੀ।