ਪੱਤਰ ਪ੍ਰਰੇਰਕ, ਪਟਿਆਲਾ : ਗੁਰੂ ਨਾਨਕ ਇੰਸਟੀਚਿਊਟ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੀ ਅਗੁਵਾਈ ਪਿ੍ਰੰਸੀਪਲ ਸੁਭਾਸ਼ ਡਾਵਰ ਵੱਲੋਂ ਕੀਤੀ ਗਈ। ਸਮਾਗਮ ਦੌਰਾਨ ਸ਼੍ਰੀ ਸੁਖ਼ਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਪ੍ਰਸਿੱਧ ਢਾਡੀ ਜਥਿਆਂ ਵੱਲੋਂ ਰਸਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਕੀਰਤਨ ਤੋਂ ਬਾਅਦ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ ਤੇ ਸੰਗਤ ਨੂੰ ਕੜਾਹਿ ਪ੍ਰਸ਼ਾਦਿ ਵੰਡਿਆ ਗਿਆ। ਇਸ ਮੌਕੇ ਪਿ੍ਰੰਸੀਪਲ ਡਾਵਰ ਨੇ ਦੱਸਿਆ ਸਾਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਦਿੱਤੀਆਂ ਹੋਈਆਂ ਸਿੱਖਿਆਵਾਂ 'ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਦੇ ਉਪਦੇਸ਼ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਦੀ ਬਦੌਲਤ ਹੀ ਅੱਜ ਅਸੀਂ ਅਨੇਕਤਾ ਤੇ ਅਖੰਡਤਾ ਦੇਸ਼ ਵਿਚ ਅਮਨ ਸ਼ਾਂਤੀ ਨਾਲ ਰਹਿ ਰਹੇ ਹਾਂ। ਇਸ ਲਈ ਸਾਨੂੰ ਆਪ ਨੂੰ ਹੀ ਨਹੀਂ ਹੋਰਨਾਂ ਲੋਕਾਂ ਨੂੰ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਰਸਤੇ ਤੇ ਚੱਲਣਾ ਚਾਹੀਦਾ ਹੈ।