ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਪ੍ਰਣ ਲੈਣਾ ਸ਼ਲਾਘਾਯੋਗ ਉਪਰਾਲਾ : ਭਲਵਾਨ
ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਪ੍ਰਣ ਲੈਣਾ ਸ਼ਲਾਘਾਯੋਗ ਉਪਰਾਲਾ: ਪਰਮਿੰਦਰ ਭਲਵਾਨ
Publish Date: Thu, 01 Jan 2026 04:26 PM (IST)
Updated Date: Thu, 01 Jan 2026 04:29 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਤੇ ਪਟਿਆਲਾ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ, ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈ ਏਐਸ ਅਧਿਕਾਰੀ ਦੀ ਸਰਪ੍ਰਸਤੀ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਪੰਜਾਬ ਰੈੱਡ ਕਰਾਸ ਜ਼ਿਲ੍ਹਾ ਪੁਨਰਵਾਸ ਕੇਂਦਰ ਪੰਜਾਬ ਸਾਕੇਤ ਹਸਪਤਾਲ ਪਟਿਆਲਾ ਦੇ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ ਪਰਮਿੰਦਰ ਕੌਰ ਮਨਚੰਦਾ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਂਝ ਕੇਂਦਰ, ਮੈਂਬਰ ਯੁਵਾ ਸਾਂਝ ਕਮੇਟੀ, ਮੈਂਬਰ ਵੂਮੈਨ ਕੋਸਲਿਗ ਸੈਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਸਤੀਸ਼ ਕੁਮਾਰ ਗੋਇਲ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਾਲੋਨੀ ਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਇਸ ਮੌਕੇ ਉਪਕਾਰ ਸਿੰਘ ਪ੍ਰਧਾਨ ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਸਾਰੇ ਆਏਂ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਗਿਆ। ਵਿਸ਼ੇਸ਼ ਤੌਰ ਤੇ ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਦੇ ਕੌਂਸਲਰ ਪਰਮਿੰਦਰ ਕੌਰ ਵਰਮਾ, ਰਣਜੀਤ ਕੌਰ ਕੌਸਲਰ,ਕੌਸਲਰ , ਗੁਰਮੀਤ ਸਿੰਘ ਪੀਅਰ ਐਜ਼ੂਕੇਟਰ ਤੋਂ ਇਲਾਵਾ ਰੁਦਰਪ੍ਰਤਾਪ ਸਿੰਘ ਬੀਸੀਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਬ੍ਰਹਮਜੋਤ ਸਿੰਘ ਲਾਅ ਵਿਦਿਆਰਥੀ ਓਪੀ ਜਿੰਦਲ ਗੋਲਬਲ ਯੂਨੀਵਰਸਿਟੀ ਸੋਨੀਪਤ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿੱਚ ਪਬਲਿਕ ਅਤੇ ਨੌਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾ ਸਕਾਂਗੇ। ਇਸ ਮੌਕੇ ਯੂਥ ਆਗੂ ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੌਰਮਿੰਟ ਬਿਕਰਮ ਕਾਲਜ ਆਫ ਕਾਮਰਸ ਨੇ ਨੌਜਵਾਨਾਂ ਨੂੰ ਡਰੱਗ ਫਰੀ ਵਲੱਡ ਕੈਲੀਫੋਰਨੀਆ ਅਮਰੀਕਾ ਵੱਲੋਂ ਕਿਤਾਬਾਂ ਵੰਡੀਆਂ ਗਈਆਂ।