ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਕੀਤਾ ਜਾ ਜਾਗਰੂਕ
ਨੋਜਵਾਨਾਂ ਨੂੰ ਨਸ਼ਾ ਮੁਕਤ ਤਹਿਤ ਕੀਤਾ ਜਾ ਰਿਹਾ ਜਾਗਰੂਕ : ਮਨਚੰਦਾ
Publish Date: Thu, 19 Feb 2026 04:38 PM (IST)
Updated Date: Thu, 19 Feb 2026 04:42 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਰਕਾਰੀ ਆਈਟੀਆਈ ਲੜਕੇ ਨਾਭਾ ਰੋਡ ਪਟਿਆਲਾ ਵਿਖੇ ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈਏਐਸ ਅਧਿਕਾਰੀ ਦੀ ਸਰਪ੍ਰਸਤੀ ਤੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਅਗਵਾਈ ਹੇਠ ਸਰਕਾਰੀ ਆਈ ਟੀ ਆਈ ਲੜਕੇ ਨਾਭਾ ਰੋਡ ਪਟਿਆਲਾ ਦੇ ਐਸਟਿਟ ਡਾਇਰੈਕਟਰ-ਕਮ- ਪ੍ਰਿੰਸੀਪਲ ਹਰਬਿੰਦਰ ਸਿੰਘ ਦੇ ਸਹਿਯੋਗ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਿਸ਼ੇਸ਼ ਤੌਰ ’ਤੇ ਡਾ. ਕਿਰਨ,ਰੈੱਡ ਕਰਾਸ ਦੇ ਸਾਬਕਾ ਟ੍ਰੇਨਿੰਗ ਅਫ਼ਸਰ ਕਾਕਾ ਰਾਮ ਵਰਮਾ,ਟ੍ਰੇਨਿੰਗ ਅਫ਼ਸਰ ਸੁਖਵੰਤ ਸਿੰਘ,ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਉਪਕਾਰ ਸਿੰਘ, ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਦੇ ਕੌਂਸਲਰ ਅਮਰਜੀਤ ਕੌਰ, ਰਣਜੀਤ ਕੌਰ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਰੁਦਰਪ੍ਰਤਾਪ ਸਿੰਘ ਬੀਸੀਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਟ੍ਰੇਨਿੰਗ ਅਫ਼ਸਰ ਸੀਮਾ ਭੱਲਾ, ਟ੍ਰੇਨਿੰਗ ਅਫ਼ਸਰ ਮੇਜਰ ਸਿੰਘ, ਟ੍ਰੇਨਿੰਗ ਅਫ਼ਸਰ ਮੰਗਤ ਰਾਮ, ਟ੍ਰੇਨਿੰਗ ਅਫ਼ਸਰ ਹਰਜੋਤ ਸਿੰਘ, ਟ੍ਰੇਨਿੰਗ ਅਫ਼ਸਰ ਸਵਿੰਦਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਪੁਨਰਵਾਸ ਕੇਂਦਰ ਦੀ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ ਪਰਮਿੰਦਰ ਕੌਰ ਮਨਚੰਦਾ ਨੇ ਕਿਹਾ ਕਿ ਸਕੂਲੀ ਪੱਧਰ ਤੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੈਡ ਕਰਾਸ ਸਾਕੇਤ ਹਸਪਤਾਲ ਵੱਲੋਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ , ਪਾਵਰ ਹਾਊਸ ਯੂਥ ਕਲੱਬ , ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਜਾਂ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾਕਟਰ ਕਿਰਨ,ਕਾਕਾ ਰਾਮ ਵਰਮਾ,ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵੱਲੋਂ ਵੀ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ।