ਨੌਜਵਾਨ ਨਸ਼ਿਆਂ ਦੇ ਖਾਤਮੇ ਲਈ ਲਾਮਬੰਦ ਹੋਣ : ਭਲਵਾਨ
ਨੋਜਵਾਨ ਨਸ਼ਿਆਂ ਦੇ ਖਾਤਮੇ ਲਈ ਲਾਮਬੰਦ ਹੋਣ : ਪਰਮਿੰਦਰ ਭਲਵਾਨ
Publish Date: Tue, 03 Feb 2026 04:38 PM (IST)
Updated Date: Tue, 03 Feb 2026 04:41 PM (IST)

ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੂਵਕ ਸੇਵਾਵਾਂ ਕਲੱਬ ਦੀਪ ਨਗਰ ਵੱਲੋਂ ਜ਼ਿਲ੍ਹਾ ਸਾਝ ਕੇਂਦਰ ਪਟਿਆਲਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਮੁਕਤ ਭਾਰਤ ਅਭਿਆਨ ਸਮਾਜਿਕ ਨਿਆਂ ਅਤੇ ਅਧਿਕਾਰਤਾ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਡਾਇਰੈਕਟਰ ਜਨਰਲ ਆਫ਼ ਪੁਲਿਸ ਗੋਰਵ ਯਾਦਵ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਕਮਿਊਨਿਟੀ ਅਫੇਅਰ ਡਿਵੀਜ਼ਨ ਪੰਜਾਬ ਗੁਰਪ੍ਰੀਤ ਕੌਰ ਦਿਉਂ, ਡੀਆਈਜੀ ਪਟਿਆਲਾ ਰੇਂਜ ਕੁਲਦੀਪ ਚਾਹਲ, ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ, ਐੱਸਪੀ ਹੈੱਡਕੁਆਰਟਰ -ਕਮ-ਜ਼ਿਲ੍ਹਾ ਕਮਿਊਨਿਟੀ ਅਫ਼ਸਰ ਵੈਭਵ ਚੌਧਰੀ, ਸੁਖਜਿੰਦਰ ਸਿੰਘ ਬਾਜਵਾ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਦੀ ਸਰਪ੍ਰਸਤੀ ਹੇਠ ਕੀਤਾ ਗਿਆ। ਜਿਸ ਵਿਚ ਮੁੱਖ ਮਹਿਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਝ ਕੇਂਦਰ, ਮੈਂਬਰ ਯੁਵਾ ਸਾਂਝ ਕਮੇਟੀ, ਮੈਂਬਰ ਵੂਮੈਨ ਕੌਂਸਲਿੰਗ ਸੈੱਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤੀ। ਵਿਸ਼ੇਸ਼ ਤੌਰ ’ਤੇ ਰੁਦਰਪ੍ਰਤਾਪ ਸਿੰਘ ਬੀਸੀਏ ਵਿਦਿਆਰਥੀ ਗੌਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ, ਭਿੰਦਰ ਜਲਵੇੜਾ ਨੇ ਸ਼ਿਰਕਤ ਕੀਤੀ। ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਨਸ਼ਿਆਂ ਕਾਰਨ ਹਰ ਰੋਜ਼ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਨੌਜਵਾਨਾਂ ਨੂੰ ਯੂਥ ਆਗੂ ਰੁਦਰਪ੍ਰਤਾਪ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਡਰੱਗ ਫਰੀ ਵਲੱਡ ਕੈਲੀਫੋਰਨੀਆ ਵੱਲੋਂ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਇਸ ਮੌਕੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਚੱਲਣ ਲਈ ਸਹੁੰ ਵੀ ਚੁਕਾਈ ਗਈ।