ਨਸ਼ਿਆਂ ਵਿਰੁੱਧ ਲਾਮਬੰਦ ਹੋਣਾ ਸ਼ਲਾਘਾਯੋਗ : ਭਲਵਾਨ, ਜੋਸੀ
ਨਸ਼ਿਆਂ ਵਿਰੁੱਧ ਲਾਮਬੰਦ ਹੋਣਾ ਸ਼ਲਾਘਾਯੋਗ: ਭਲਵਾਨ, ਜੋਸੀ
Publish Date: Sat, 07 Feb 2026 05:43 PM (IST)
Updated Date: Sun, 08 Feb 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਤੇ ਪਟਿਆਲਾ ਦੀਆਂ ਨਾਮਵਰ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ , ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵੱਲੋਂ ਸਰਕਾਰੀ ਆਈਂ ਟੀ ਆਈ ਲੜਕਿਆਂ ਵਿਖੇ ਪ੍ਰਿੰਸੀਪਲ-ਕਮ-ਐਸਟਿਟ ਡਾਇਰੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਅਤੇ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਬ੍ਰਿਗੇਡੀਅਰ ਐਚ ਐਸ ਸੰਧੂ,ਕਰਨਲ ਸੰਦੀਪ ਰੋਓਏ, ਐਡਮਿਨ ਅਫਸਰ ਕਰਨਲ ਸ੍ਰੀ ਨਿਵਾਸਨ, ਸੂਬੇਦਾਰ ਮੇਜਰ ਹਰਵਿੰਦਰ ਸਿੰਘ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਝ ਕੇਂਦਰ, ਮੈਬਰ ਜ਼ਿਲ੍ਹਾ ਯੁਵਾ ਸਾਂਝ ਕਮੇਟੀ, ਮੈਬਰ ਵੂਮੈਨ ਕੋਸਲਿੰਗ ਸੈਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਲੈਫਟੀਨੈਂਟ ਜਗਦੀਪ ਜੋਸੀ ਟ੍ਰੇਨਿੰਗ ਅਫਸਰ ਸਰਕਾਰੀ ਆਈਂ ਟੀ ਆਈ ਲੜਕਿਆਂ ਨੇ ਕੀਤੀ।ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤਾ।ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਲੈਫਟੀਨੈਂਟ ਜਗਦੀਪ ਜੋਸੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਨ ਸੀ ਸੀ ਕੈਡਿਟਸ ਵੱਲੋਂ ਅੱਗੇ ਆ ਕੇ ਨਸ਼ਿਆਂ ਵਿਰੁੱਧ ਲੜਾਈ ਲਈ ਲਾਮਬੰਦ ਹੋਣ ਦਾ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਰ ਸਮੇਂ ਤਿਆਰ ਰਹਿਣ ਲਈ ਪ੍ਰਣ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਹਨਾਂ ਪਬਲਿਕ ਨੂੰ ਅਪੀਲ ਕੀਤੀ ਕਿ ਉਹੋ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਲਈ ਅੱਗੇ ਆਉਣ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਿਅਕਤੀ ਦਾ ਨਾਮ ਪੁਲਿਸ ਵੱਲੋਂ ਗੁਪਤ ਰੱਖਿਆ ਜਾਂਦਾ ਹੈ, ਇਸ ਲਈ ਬਗੈਰ ਕਿਸੇ ਡਰ ਭੈ ਤੋਂ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।ਇਸ ਮੌਕੇ ਟ੍ਰੇਨਿੰਗ ਅਫਸਰ ਸੁਖਵੰਤ ਸਿੰਘ,ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ ਤੋਂ ਇਲਾਵਾ ਐਨ ਸੀ ਸੀ ਕੈਡਿਟਸ ਪਲਕ, ਸ਼ਗਨਪ੍ਰੀਤ ਕੌਰ, ਮਨੀਸ਼ਾ ਦੇਵੀ, ਪ੍ਰਦੀਪ ਕੋਰ, ਅੰਕਿਤ, ਜਸਪ੍ਰੀਤ ਸਿੰਘ, ਇੰਦਰਜੀਤ ਸਿੰਘ, ਲਵਪ੍ਰੀਤ ਸਿੰਘ ਵੀ ਹਾਜ਼ਰ ਸਨ।