- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੇ ਜਾ ਰਹੇ ਹਨ ਉਪਰਾਲੇ ਸ਼ਲਾਘਾਯੋਗ: ਕੋਹਲੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਤੇ ਜ਼ਿਲ੍ਹਾ ਪੁਨਰਵਾਸ ਕੇਂਦਰ, ਪੰਜਾਬ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਦੇ ਸਕੱਤਰ ਸ਼ਿਵਦੁਲਾਰ ਸਿੰਘ ਢਿੱਲੋਂ ਸਾਬਕਾ ਆਈਏਐਸ ਅਧਿਕਾਰੀ ਦੀ ਸਰਪ੍ਰਸਤੀ ਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਿਊ ਪਾਵਰ ਹਾਊਸ ਕਾਲੋਨੀ ਵਿਖੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਵਿਚ ਮੁੱਖ ਮਹਿਮਾਨ ਐੱਮਐੱਲਏ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਕੀਤੀ। ਇਸ ਮੌਕੇ ਪ੍ਰਿੰਸੀਪਲ ਸਤੀਸ਼ ਕੁਮਾਰ ਗੋਇਲ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਗਿਆ। ਵਿਸ਼ੇਸ਼ ਤੌਰ ’ਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਉਪਕਾਰ ਸਿੰਘ, ਪੰਜਾਬ ਰੈੱਡ ਕਰਾਸ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਰਵਿੰਦਰਪਾਲ ਸਿੰਘ,ਐਮ ਸੀ ਰਾਜੂ ਸਾਹਨੀ, ਸਿੱਖਿਆ ਕੋਆਰਡੀਨੇਟਰ ਯੁਗੇਸ਼ ਸ਼ਰਮਾ, ਅਤੇ ਪਰਮਿੰਦਰ ਕੌਰ ਵਰਮਾ, ਜਸਪ੍ਰੀਤ ਸਿੰਘ, ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਹਰਮਨਜੀਤ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਐਮ ਐਲ ਏ ਪਟਿਆਲਾ ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਰੈਡ ਕਰਾਸ ਨਸ਼ਾ ਪੀੜਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਅਤੇ ਪੁਨਰਵਾਸ ਕੇਂਦਰ ਦੀ ਪ੍ਰੋਜੈਕਟ ਡਾਇਰੈਕਟਰ ਗਵਰਨਰ ਐਵਾਰਡੀ ਪਰਮਿੰਦਰ ਕੌਰ ਮਨਚੰਦਾ, ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ, ਉਪਕਾਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਕੂਲੀ ਪੱਧਰ ਤੇ ਹੀ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਲੜੀਵਾਰ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾ ਜੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਵਿਚ ਪਬਲਿਕ ਅਤੇ ਨੌਜਵਾਨਾਂ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ, ਤਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾ ਸਕਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਵੱਲੋਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਗਿਆਨ ਜੋਤੀ ਐਜੂਕੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਸਕੂਲਾਂ ਵਿੱਚ ਜਾਂ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸ਼ਲਾਘਾਯੋਗ ਉਪਰਾਲਾ ਹੈ।