ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਸਮੇਂ ਦੀ ਮੁੱਖ ਲੋੜ : ਪ੍ਰਦੀਪ
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣਾ ਸਮੇਂ ਦੀ ਮੁੱਖ ਲੋੜ: ਐਸ.ਆਈ ਪ੍ਰਦੀਪ
Publish Date: Wed, 11 Feb 2026 04:21 PM (IST)
Updated Date: Wed, 11 Feb 2026 04:23 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਤੇ ਪਟਿਆਲਾ ਦੀਆਂ ਨਾਮਵਰ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵੱਲੋਂ ਸਰਕਾਰੀ ਆਈਟੀਆਈ ਲੜਕਿਆਂ ਵਿਖੇ ਪੰਜ ਪੰਜਾਬ ਬਟਾਲੀਅਨ ਐੱਨਸੀਸੀ, ਸਾਂਝ ਕੇਂਦਰ ਸਿਟੀ 1 ਪਟਿਆਲਾ ਪੁਲਿਸ ਵੱਲੋਂ ਅਤੇ ਪ੍ਰਿੰਸੀਪਲ-ਕਮ-ਐਸਟਿਟ ਡਾਇਰੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਗੋਰਮਿੰਟ ਸੀਨੀਅਰ ਸੈਕੰਡਰੀ ਸਕੂਲ ਬਾਲਪੁਰ ਥਤੋਦਾ ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਤੇ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਮੁੱਖ ਮਹਿਮਾਨ ਐੱਸਆਈ ਪ੍ਰਦੀਪ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ 1 ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਬਰ ਜ਼ਿਲ੍ਹਾ ਸਾਝ ਕੇਂਦਰ, ਮੈਬਰ ਜ਼ਿਲ੍ਹਾ ਯੁਵਾ ਸਾਂਝ ਕਮੇਟੀ, ਮੈਬਰ ਵੂਮੈਨ ਕੋਸਲਿੰਗ ਸੈਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਲੈਫਟੀਨੈਂਟ ਜਗਦੀਪ ਜੋਸੀ ਟ੍ਰੇਨਿੰਗ ਅਫਸਰ ਸਰਕਾਰੀ ਆਈਂ ਟੀ ਆਈ ਲੜਕਿਆਂ ਨੇ ਕੀਤੀ।ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤਾ। ਇਸ ਮੌਕੇ ਜਸਵਿੰਦਰ ਕੌਰ ਪ੍ਰਿੰਸੀਪਲ ਸੀਨੀਅਰ ਸੈਕੰਡਰੀ ਸਕੂਲ ਬਾਲਪੁਰ ਥਤੋਦਾ,ਨਤਿਨ ਭੰਡਾਰੀ, ਹਰਜੋਤ ਪਾਲ ਕੋਰ, ਨਵਜੋਤ ਕੌਰ, ਰਮਨਦੀਪ ਕੌਰ, ਬਲਜਿੰਦਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਐੱਸਆਈ ਪ੍ਰਦੀਪ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ 1 ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਕਿਸ਼ੋਰ ਅਵਸਥਾ ਵਿਚ ਹੀ ਨੋਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਰੁਦਰਪ੍ਰਤਾਪ ਸਿੰਘ ਬੀਸੀਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ ਤੋਂ ਇਲਾਵਾ ਐਨ ਸੀ ਸੀ ਕੈਡਿਟਸ ਪਲਕ, ਸ਼ਗਨਪ੍ਰੀਤ ਕੌਰ, ਮਨੀਸ਼ਾ ਦੇਵੀ, ਪ੍ਰਦੀਪ ਕੋਰ, ਅੰਕਿਤ, ਜਸਪ੍ਰੀਤ ਸਿੰਘ, ਇੰਦਰਜੀਤ ਸਿੰਘ, ਲਵਪ੍ਰੀਤ ਸਿੰਘ ਵੱਲੋਂ ਸਹਿਯੋਗ ਦਿੱਤਾ ਗਿਆ।