ਨਸ਼ਿਆਂ ਦੇ ਖਾਤਮੇ ਲਈ ਨੌਜਵਾਨਾਂ ਦਾ ਸਹਿਯੋਗ ਜ਼ਰੂਰੀ : ਭਲਵਾਨ
ਨਸ਼ਿਆਂ ਦੇ ਖਾਤਮੇ ਲਈ ਨੋਜਵਾਨਾ ਦਾ ਸਹਿਯੋਗ ਜ਼ਰੂਰੀ: ਭਲਵਾਨ, ਲੈਫਟੀਨੈਂਟ ਜੋਸੀ
Publish Date: Fri, 13 Feb 2026 04:50 PM (IST)
Updated Date: Fri, 13 Feb 2026 04:54 PM (IST)

ਫੋਟੋ 13ਪੀਟੀਐਲ: 13 ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਤੇ ਪਟਿਆਲਾ ਦੀਆਂ ਨਾਮਵਰ ਅਤੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵੱਲੋਂ ਸਰਕਾਰੀ ਆਈਟੀਆਈ ਲੜਕਿਆਂ ਵਿਖੇ ਪ੍ਰਿੰਸੀਪਲ-ਕਮ-ਐਸਟਿਟ ਡਾਇਰੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਅਤੇ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਬ੍ਰਿਗੇਡੀਅਰ ਐਚ ਐਸ ਸੰਧੂ, ਕਰਨਲ ਸੰਦੀਪ ਰੋਓਏ, ਐਡਮਿਨ ਅਫਸਰ ਕਰਨਲ ਸ੍ਰੀ ਨਿਵਾਸਨ, ਸੂਬੇਦਾਰ ਮੇਜਰ ਹਰਵਿੰਦਰ ਸਿੰਘ ਦੀ ਅਗਵਾਈ ਅਤੇ ਸਰਕਾਰੀ ਆਈਟੀਆਈ ਨਾਭਾ ਅਤੇ ਸਾਂਝ ਕੇਂਦਰ ਸਿਟੀ 1 ਦੇ ਸਹਿਯੋਗ ਨਾਲ ਯੁੱਧ ਨਸ਼ਿਆਂ ਵਿਰੁੱਧ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ’ਚ ਮੁੱਖ ਮਹਿਮਾਨ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ , ਮੈਂਬਰ ਜ਼ਿਲ੍ਹਾ ਸਾਝ ਕੇਂਦਰ, ਮੈਬਰ ਜ਼ਿਲ੍ਹਾ ਯੁਵਾ ਸਾਂਝ ਕਮੇਟੀ, ਮੈਂਬਰ ਵੂਮੈਨ ਕੋਸਲਿੰਗ ਸੈਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਲੈਫਟੀਨੈਂਟ ਜਗਦੀਪ ਜੋਸੀ ਟ੍ਰੇਨਿੰਗ ਅਫਸਰ ਸਰਕਾਰੀ ਆਈਟੀਆਈ ਲੜਕਿਆਂ ਅਤੇ ਐੱਸਆਈ ਪ੍ਰਦੀਪ ਕੁਮਾਰ ਇੰਚਾਰਜ ਸਾਂਝ ਕੇਂਦਰ ਸਿਟੀ 1 ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤਾ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਆਈਂ ਟੀ ਆਈ ਨਾਭਾ ਅਵਤਾਰ ਸਿੰਘ, ਕੈਲਾਸਦੀਪ ਸਿੰਘ, ਪ੍ਰਦੀਪ ਕੁਮਾਰ, ਲਖਵਿੰਦਰ ਸਿੰਘ, ਸੁਖਵਿੰਦਰ ਸਿੰਘ,ਰਮਜਾਨ ਖਾਨ, ਗਗਨਦੀਪ ਸਿੰਘ,ਤਾਰਾ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਲੈਫਟੀਨੈਂਟ ਜਗਦੀਪ ਜੋਸੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਕਾਰਨ ਹੋ ਰਹੀਆਂ ਨੌਜਵਾਨਾ ਦੀਆਂ ਮੌਤਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਇਸ ਮੌਕੇ ਰੁਦਰਪ੍ਰਤਾਪ ਸਿੰਘ ਬੀ ਸੀ ਏ ਵਿਦਿਆਰਥੀ ਗੋਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ ਤੋਂ ਇਲਾਵਾ ਐਨ ਸੀ ਸੀ ਕੈਡਿਟਸ ਪਲਕ, ਸ਼ਗਨਪ੍ਰੀਤ ਕੌਰ, ਮਨੀਸ਼ਾ ਦੇਵੀ, ਪ੍ਰਦੀਪ ਕੋਰ, ਅੰਕਿਤ, ਜਸਪ੍ਰੀਤ ਸਿੰਘ, ਇੰਦਰਜੀਤ ਸਿੰਘ, ਲਵਪ੍ਰੀਤ ਸਿੰਘ ਨੇ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਡਰੱਗ ਫਰੀ ਵਲੱਡ ਕੈਲੋਫੋਰਨੀਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਿਤਾਬਾਂ ਵੀ ਵੰਡੀਆਂ ਗਈਆਂ।