ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੀ ਜਾਣਕਾਰੀ ਦੇਣ ਸਲਾਘਾਯੋਗ : ਭਲਵਾਨ
ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦੀ ਜਾਣਕਾਰੀ ਦੇਣ ਸਲਾਘਾਯੋਗ: ਭਲਵਾਨ
Publish Date: Mon, 16 Feb 2026 04:39 PM (IST)
Updated Date: Mon, 16 Feb 2026 04:42 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਰਕਾਰੀ ਆਈਂ ਟੀ ਆਈ ਲੜਕਿਆਂ ਵਿਖੇ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵੱਲੋਂ ਪ੍ਰਿੰਸੀਪਲ-ਕਮ-ਐਸਟਿਟ ਡਾਇਰੈਕਟਰ ਹਰਵਿੰਦਰ ਸਿੰਘ ਦੀ ਅਗਵਾਈ ਅਤੇ ਪੰਜ ਪੰਜਾਬ ਬਟਾਲੀਅਨ ਐਨ ਸੀ ਸੀ ਦੇ ਬ੍ਰਿਗੇਡੀਅਰ ਐੱਚਐੱਸ ਸੰਧੂ,ਕਰਨਲ ਸੰਦੀਪ ਰੋਓਏ, ਐਡਮਿਨ ਅਫਸਰ ਕਰਨਲ ਨਿਵਾਸਨ, ਸੂਬੇਦਾਰ ਮੇਜਰ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ’ਚ ਮੁੱਖ ਮਹਿਮਾਨ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ , ਮੈਂਬਰ ਜ਼ਿਲ੍ਹਾ ਸਾਝ ਕੇਂਦਰ, ਮੈਬਰ ਜ਼ਿਲ੍ਹਾ ਯੁਵਾ ਸਾਂਝ ਕਮੇਟੀ, ਮੈਬਰ ਵੂਮੈਨ ਕੌਂਸਲਿੰਗ ਸੈਲ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਲੈਫਟੀਨੈਂਟ ਜਗਦੀਪ ਜੋਸੀ ਟ੍ਰੇਨਿੰਗ ਅਫਸਰ ਸਰਕਾਰੀ ਆਈਟੀਆਈ ਲੜਕਿਆਂ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਕੀਤਾ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਲੈਫਟੀਨੈਂਟ ਜਗਦੀਪ ਜੋਸੀ ਨੇ ਕਿਹਾ ਕਿ ਐੱਨਸੀਸੀ ਕੈਡਿਟਸ ਵੱਲੋਂ ਭਾਰਤ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੁੱਧ ਚਲਣ ਦਾ ਪ੍ਰਣ ਲੈਣਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੌਕੇ ਰੁਦਰਪ੍ਰਤਾਪ ਸਿੰਘ ਬੀਸੀਏ ਵਿਦਿਆਰਥੀ ਗੌਰਮਿੰਟ ਬਿਕਰਮ ਕਾਲਜ ਆਫ ਕਾਮਰਸ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਹਰਮਨਜੀਤ ਸਿੰਘ ਰੰਧਾਵਾ, ਭਿੰਦਰ ਜਲਵੇੜਾ ਤੋਂ ਇਲਾਵਾ ਐਨ ਸੀ ਸੀ ਕੈਡਿਟਸ ਪਲਕ, ਸ਼ਗਨਪ੍ਰੀਤ ਕੌਰ, ਮਨੀਸ਼ਾ ਦੇਵੀ, ਪ੍ਰਦੀਪ ਕੋਰ, ਅੰਕਿਤ, ਜਸਪ੍ਰੀਤ ਸਿੰਘ, ਇੰਦਰਜੀਤ ਸਿੰਘ, ਲਵਪ੍ਰੀਤ ਸਿੰਘ ਨੇ ਭਰਪੂਰ ਸਹਿਯੋਗ ਦਿੱਤਾ। ਇਸ ਮੌਕੇ ਡਰੱਗ ਫਰੀ ਵਲੱਡ ਕੈਲੀਫੋਰਨੀਆਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਿਤਾਬਾਂ ਵੀ ਵੰਡੀਆਂ ਗਈਆਂ।