- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੋਜਵਾਨਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਉਪਰਾਲਾ ਸ਼ਲਾਘਾਯੋਗ : ਡੀਸੀ ਵਰਜੀਤ ਵਾਲੀਆਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਜੋ ਕਿ ਪਿਛਲੇ ਪੰਦਰਾਂ ਸਾਲਾਂ ਤੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਨਸ਼ਿਆਂ ਵਿਰੁੱਧ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ,ਯੂਵਕ ਸੇਵਾਵਾਂ ਕਲੱਬ ਦੀਪ ਨਗਰ ਦੀ ਟੀਮ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਂਬਰ ਜ਼ਿਲ੍ਹਾ ਸਾਝ ਕੇਂਦਰ ਪਟਿਆਲਾ ਪੁਲਿਸ, ਮੈਂਬਰ ਜ਼ਿਲ੍ਹਾ ਯੁਵਾ ਸਾਂਝ ਕਮੇਟੀ ਪਟਿਆਲਾ ਪੁਲਿਸ, ਮੈਂਬਰ ਵੂਮੈਨ ਕੌਂਸਲਿੰਗ ਸੈਲ ਪਟਿਆਲਾ ਪੁਲਿਸ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਸਿੰਘ ਵਾਲੀਆ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮੁਲਾਕਾਤ ਕੀਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਕਿਤਾਬਾਂ ਵੀ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਪਿਛਲੇ 15 ਸਾਲਾਂ ਤੋਂ ਨਸ਼ਿਆਂ ਵਿਰੁੱਧ ਤਕਰੀਬਨ 4200 ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਕਰ ਚੁੱਕੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਬਲਿਕ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਤੇ ਜਤਵਿੰਦਰ ਗਰੇਵਾਲ ਨੇ ਡਿਪਟੀ ਕਮਿਸ਼ਨਰ ਪਟਿਆਲਾ ਵਰਜੀਤ ਸਿੰਘ ਵਾਲੀਆ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਟੀਮ ਹਮੇਸ਼ਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੰਜਾਬ ਪੁਲਿਸ ਨਾਲ ਮਿਲਕੇ ਪ੍ਰੋਗਰਾਮ ਕਰ ਰਹੀਆਂ ਹਨ ਅਤੇ ਨੌਜਵਾਨਾਂ ਤੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਮੁਫ਼ਤ ਕਿਤਾਬਾਂ ਵੀ ਵੰਡੀਆਂ ਜਾ ਰਹੀਆਂ ਅਤੇ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਪਰਮਿੰਦਰ ਕੌਰ ਮਨਚੰਦਾ ਪ੍ਰੋਜੈਕਟ ਡਾਇਰੈਕਟਰ ਪੰਜਾਬ ਰੈੱਡ ਕਰਾਸ ਸਾਕੇਤ ਹਸਪਤਾਲ ਪਟਿਆਲਾ,ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ ਟ੍ਰੇਨਿੰਗ ਅਫਸਰ ਸਰਕਾਰੀ ਆਈਂ ਟੀ ਆਈ ਲੜਕੇ ਪਟਿਆਲਾ,ਉਪਕਾਰ ਸਿੰਘ, ਕਿਰਨਾ ਦੇਵੀ, ਰੁਦਰਪ੍ਰਤਾਪ ਸਿੰਘ ਬੀਸੀਏ ਵਿਦਿਆਰਥੀ ਗੌਰਮਿੰਟ ਬਿਕਰਮ ਕਾਲਜ ਆਫ ਕਾਮਰਸ, ਹਰਮਨਜੀਤ ਸਿੰਘ ਰੰਧਾਵਾ, ਗੁਰਜੀਤ ਸਿੰਘ ਲੱਕੀ ਹਰਦਾਸਪੁਰ, ਤੇਜਿੰਦਰ ਮਡੋੜ, ਅਮਰਜੀਤ ਲੰਗ, ਜੁਗਰਾਜ ਚਹਿਲ, ਜਸਪਾਲ ਜੋਸ਼ਨ, ਠੇਕੇਦਾਰ ਗੁਰਬਚਨ ਸਿੰਘ, ਗੁਰਿੰਦਰਪਾਲ ਸਿੰਘ ਸੰਧੂ, ਚਰਨਪਾਲ ਸਿੰਘ, ਕੁਲਦੀਪ ਸਿੰਘ, ਜਸਪ੍ਰੀਤ ਸਿੰਘ ਅਟਵਾਲ, ਰਾਜ ਕੁਮਾਰ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ।