
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਮੀਰੀ-ਪੀਰੀ ਖ਼ਾਲਸ ਮਾਰਚ’ਵਿੱਚ ਕੀਤੀ ਸ਼ਮੂਲੀਅਤ

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਗੁਰੂ ਤੇਗ ਬਹਾਦਰ ਪਬਲਿਕ ਸਕੂਲ, ਕਰਹਾਲੀ ਸਾਹਿਬ ਵੱਲੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ‘ਮੀਰੀ-ਪੀਰੀ ਖ਼ਾਲਸ ਮਾਰਚ’ ਵਿਚ ਬੜੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਨਗਰ ਕੀਰਤਨ ਵਿਚ ਸ਼ਰਧਾਪੂਰਵਕ ਸ਼ਮੂਲੀਅਤ ਕੀਤੀ। ਜਿਕਰਯੋਗ ਹੈ ਕਿ ਇਹ ਮੀਰੀ-ਪੀਰੀ ਖਾਲਸ ਮਾਰਚ ਤਖਤ ਸ਼੍ਰੀ ਦਮਦਮਾ ਸਾਹਿਬ ਤੋ ਆਰੰਭ ਹੋ ਕੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਨਗਰਾਂ ਤੇ ਪਿੰਡਾਂ ਰਾਹੀਂ ਹੁੰਦਾ ਹੋਇਆ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਨਗਰ ਕੀਰਤਨ ਦੌਰਾਨ ਵਿਦਿਆਰਥੀਆਂ ਨੇ ਗੁਰਬਾਣੀ, ਸ਼ਬਦ ਕੀਰਤਨ, ਕਵੀਸ਼ਰੀ ਅਤੇ ਧਾਰਮਿਕ ਜੈਕਾਰਿਆਂ ਰਾਹੀਂ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ ਤੇ ਸ਼ਰਧਾ ਨਾਲ ਮਾਰਚ ਵਿਚ ਭਾਗ ਲਿਆ। ਇਹ ‘ਮੀਰੀ-ਪੀਰੀ ਖ਼ਾਲਸ ਮਾਰਚ’ ਵਿਦਿਆਰਥੀਆਂ ਵਿੱਚ ਧਾਰਮਿਕ ਚੇਤਨਾ, ਅਨੁਸ਼ਾਸਨ, ਸੇਵਾ ਭਾਵਨਾ ਤੇ ਆਪਣੀ ਵਿਰਾਸਤ ਨਾਲ ਜੁੜਨ ਦੀ ਭਾਵਨਾ ਪੈਦਾ ਕਰਨ ਵਾਲਾ ਯਾਦਗਾਰ ਉਪਰਾਲਾ ਸਾਬਤ ਹੋਇਆ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੀਰੀ-ਪੀਰੀ ਦਾ ਸਿਧਾਂਤ ਸਾਨੂੰ ਅਧਿਆਤਮਿਕਤਾ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ, ਨਿਆਂ, ਹਿੰਮਤ ਅਤੇ ਮਨੁੱਖਤਾ ਦੀ ਸੇਵਾ ਦਾ ਰਾਹ ਦਿਖਾਉਂਦਾ ਹੈ। ਸਕੂਲ ਦੀ ਮੈਨੇਜਮੈਂਟ ਦੇ ਪ੍ਰਧਾਨ ਅਮਰਇੰਦਰ ਸਿੰਘ ਜੀ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਉਚੇਚੇ ਤੌਰ ਤੇ ਵਧਾਈ ਦਿੱਤੀ।