ਪਰਵਿੰਦਰ ਕੌਰ ਨੇ 500/500 ਨੰਬਰ ਪ੍ਰਾਪਤ ਕਰ ਕੇ ਕੀਤਾ ਪਹਿਲਾ ਸਥਾਨ ਹਾਸਲ
ਪਰਵਿੰਦਰ ਕੌਰ ਨੇ 500/500 ਲੈ ਕੇ ਕੀਤਾ ਪਹਿਲਾ ਸਥਾਨ ਹਾਸਲ
Publish Date: Sat, 28 Mar 2026 04:48 PM (IST)
Updated Date: Sat, 28 Mar 2026 04:50 PM (IST)

ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਐੱਸਸੀਈਆਰਟੀ ਪੰਜਾਬ ਵੱਲੋਂ ਪੰਜਵੀਂ ਜਮਾਤ ਦੇ ਨਤੀਜੇ ਐਲਾਨੇ ਗਏ, ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਬਲਾਕ ਦੇਵੀਗਡ਼੍ਹ ਦੀ ਵਿਦਿਆਰਥਣ ਪਰਵਿੰਦਰ ਕੌਰ ਨੇ 500/500 ਨੰਬਰ ਲੈ ਕੇ ਪੰਜਾਬ ਭਰ ਵਿੱਚ ਆਪਣੇ ਸਕੂਲ ਅਧਿਆਪਕਾਂ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਇਸ ਸਮੇਂ ਨਗਰ ਪੰਚਾਇਤ ਦੇਵੀਗਡ਼੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਵੀ ਪਿੰਡ ਕਪੂਰੀ ਦੇ ਸਕੂਲ ਪਹੁੰਚੇ। ਉਨ੍ਹਾਂ ਨੇ ਜਿੱਥੇ ਵਿਦਿਆਰਥਣਾਂ ਨੂੰ ਆਸ਼ੀਰਵਾਦ ਦਿੱਤਾ ਉੱਥੇ ਹੀ ਮਾਪਿਆਂ ਨੂੰ ਵਧਾਈ ਦਿੱਤੀ ਤੇ ਸਕੂਲ ਸਟਾਫ ਵੱਲੋਂ ਕਰਵਾਈ ਜਾ ਰਹੀ ਸਖਤ ਮਿਹਨਤ ਦੀ ਸ਼ਲਾਘਾ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਨੇ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ ਦੇ ਮੱਦੇਨਜ਼ਰ ਪ੍ਰਾਇਮਰੀ ਸਕੂਲ ਕਪੂਰੀ ਬਲਾਕ ਦੇਵੀਗਡ਼੍ਹ ਪਹੁੰਚ ਕੇ ਵਿਦਿਆਰਥਣ ਪਰਵਿੰਦਰ ਕੌਰ ਦੇ 500/500 ਨੰਬਰ ਆਉਣ ਤੇ ਮੁਬਾਰਕਬਾਦ ਦਿੱਤੀ, ਉੱਥੇ ਹੀ ਸਮੂਹ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਤੇ ਤਸੱਲੀ ਪ੍ਰਗਟਾਈ। ਸਕੂਲ ਮੁਖੀ ਜਗਜੀਤ ਸਿੰਘ ਵਾਲੀਆ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਵਿਦਿਆਰਥਣ ਪਰਵਿੰਦਰ ਕੌਰ ਨੇ ਇਸ ਮੁਕਾਮ ਨੂੰ ਹਾਸਲ ਕਰਨ ਲਈ ਜਿੱਥੇ ਮਿਹਨਤ ਕੀਤੀ ਉੱਥੇ ਹੀ ਉਨ੍ਹਾਂ ਨੇ ਆਪਣੇ ਸਕੂਲ ਦੇ ਅਧਿਆਪਕਾਂ ਵੱਲੋਂ ਪੰਜਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਹਰ ਪੱਖੋਂ ਸਖਤ ਮਿਹਨਤ ਕਰਵਾਈ ’ਤੇ ਤਸੱਲੀ ਪ੍ਰਗਟਾਈ। ਸਕੂਲ ਅਧਿਆਪਕ ਹਰਪ੍ਰੀਤ ਸਿੰਘ ਉੱਪਲ ਤੇ ਸਤਵਿੰਦਰ ਕੌਰ ਨੇ ਦੱਸਿਆ ਕਿ ਲਗਾਤਾਰ ਤੀਸਰੇ ਸਾਲ ਵੀ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਕਪੂਰੀ ਸਕੂਲ ਦੇ ਵਿਦਿਆਰਥੀਆਂ ਦੀ ਚਮਕ ਬਰਕਰਾਰ ਰਹੀ। ਉਨ੍ਹਾਂ ਕਿਹਾ ਕਿ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਅਕਾਦਮਿਕ ਸਪੋਰਟ ਰਾਜਵੰਤ ਸਿੰਘ ਨੇ ਵੀ ਅਧਿਆਪਕਾਂ ਵੱਲੋਂ ਕਰਵਾਈ ਮਿਹਨਤ ਨੂੰ ਦਿਲੋਂ ਸਲਾਮ ਕੀਤਾ। ਇਸ ਮੌਕੇ ਗੁਰਦੀਪ ਸਿੰਘ, ਮਿਸਤਰੀ ਲਖਵੀਰ ਸਿੰਘ, ਪਰਮਜੀਤ ਸਿੰਘ ਪੰਮਾ, ਮਿਡ-ਡੇ-ਮੀਲ ਵਰਕਰ, ਐੱਸਐੱਮਸੀ ਮੈਂਬਰ ਆਦਿ ਮੌਜੂਦ ਸਨ।