
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਟੇਲ ਕਾਲਜ ਵਿਖ਼ੇ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਐੱਚਐੱਸ ਸੈਣੀ, •ਪੰਜਾਬੀ ਜਾਗਰਣ,• ਰਾਜਪੁਰਾ : ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਦੀ ਰਹਿਨੁਮਾਈ ਤੇ ਨੋਡਲ ਅਫ਼ਸਰ ਸਵੀਪ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਇਕ ਰੋਜ਼ਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਨੋਡਲ ਅਫ਼ਸਰ ਡਾ. ਗੁਰਪ੍ਰੀਤ ਨੇ ਕੈਂਪ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਨੌਜਵਾਨ ਵਿਦਿਆਰਥੀਆਂ ਦੀ ਚੋਣ ਪ੍ਰਕਿਰਿਆ ਵਿਚ ਹਿੱਸੇਦਾਰੀ ਬਹੁਤ ਜ਼ਰੂਰੀ ਹੈ। ਇਸ ਲਈ ਭਾਰਤ ਚੋਣ ਕਮਿਸ਼ਨ ਦੇ ਆਦੇਸ਼ਾਂ ਮੁਤਾਬਿਕ ਕਾਲਜਾਂ ਦੇ 18 ਸਾਲ ਤੋਂ ਉੱਪਰ ਦੀ ਉਮਰ ਵਾਲੇ ਜਿਨ੍ਹਾਂ ਵਿਦਿਆਰਥੀਆਂ ਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਨ੍ਹਾਂ ਦੀ ਵੋਟ ਬਣਾਉਣ ਲਈ ਹਰ ਕਾਲਜ ਵਿਚ 11 ਸਤੰਬਰ 2026 ਤੱਕ 3 ਕੈਂਪ ਲਗਾਏ ਜਾਣੇ ਹਨ। ਡਾ. ਗੁਰਪ੍ਰੀਤ ਨੇ ਕੈਂਪਸ ਅੰਬੈਸਡਰਾਂ ਸਮੇਤ ਕਾਲਜ ਦੇ ਵਿਦਿਆਰਥੀਆਂ ਨੂੰ ਈ.ਸੀ.ਆਈ. ਨੈੱਟ ਵੋਟਰ ਹੈਲਪਲਾਈਨ ਐਪ ਰਾਹੀਂ ਆਪਣੀ ਵੋਟ ਖ਼ੁਦ ਬਣਾਉਣ ਲਈ ਮੋਬਾਇਲ ਰਾਹੀਂ ਪ੍ਰਸਤੁਤੀ ਵੀ ਦਿੱਤੀ ਜਿਸ ਕਰਕੇ ਮੌਕੇ ਤੇ ਹੀ ਮੌਜ਼ੂਦ ਬਹੁਤ ਸਾਰੇ ਵਿਦਿਆਰਥੀਆਂ ਨੇ ਆਪਣੀ ਨਵੀਂ ਵੋਟ ਬਣਾਈ।