ਪਟੇਲ ਕਾਲਜ ’ਚ ਕੁਇਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ ਪਟੇਲ ਕਾਲਜ ਵਿੱਚ ਕੁਇਜ਼ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ
Publish Date: Sun, 29 Nov 2026 05:06 PM (IST)
Updated Date: Sun, 29 Nov 2026 05:07 PM (IST)
ਫੋਟੋ 29ਪੀਟੀਐਲ: 15: ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖੇ ਪੰਜਾਬੀ ਵਿਭਾਗ ਤੇ ਭਾਸ਼ਾ ਮੰਚ ਵੱਲੋਂ ਸਾਂਝੇ ਤੌਰ ਤੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਅਗਵਾਈ ਤੇ ਡਾ. ਮਨਦੀਪ ਸਿੰਘ ਮੁਖੀ ਪੰਜਾਬੀ ਵਿਭਾਗ ਤੇ ਡਾ. ਹਰਿੰਦਰ ਪਾਲ ਕੌਰ ਕਨਵੀਨਰ ਭਾਸ਼ਾ ਮੰਚ ਵੱਲੋਂ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਡਾਕਟਰ ਚੰਦਰ ਪ੍ਰਕਾਸ਼ ਗਾਂਧੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪੰਜਾਬੀ ਸਿਰਫ਼ ਸਾਡੇ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਸਗੋਂ ਸਾਡੀ ਅਮੀਰ ਵਿਰਾਸਤ ਸੱਭਿਆਚਾਰ ਤੇ ਪਛਾਣ ਦੀ ਰੂਹ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਡਾ. ਮਨਦੀਪ ਸਿੰਘ ਨੇ ਬੋਲਦੇ ਹੋਏ ਆਖਿਆ ਕਿ ਅੱਜ ਤੁਸੀਂ ਸਿਰਫ਼ ਇੱਕ ਮੁਕਾਬਲੇ ਵਿਚ ਹਿੱਸਾ ਨਹੀਂ ਲੈ ਰਹੇ, ਸਗੋਂ ਤੁਸੀਂ ਆਪਣੀ ਅਮੀਰ ਵਿਰਾਸਤ, ਸੱਭਿਆਚਾਰ ਅਤੇ ਸਾਹਿਤ ਦੇ ਵਾਰਿਸ ਹੋਣ ਦਾ ਸਬੂਤ ਦੇ ਰਹੇ ਹੋ। ਬਾਬਾ ਫ਼ਰੀਦ ਜੀ ਤੋਂ ਲੈ ਕੇ ਗੁਰੂ ਸਾਹਿਬਾਨ, ਬੁੱਲ੍ਹੇ ਸ਼ਾਹ, ਵਾਰਿਸ ਸ਼ਾਹ, ਸ਼ਿਵ ਕੁਮਾਰ ਬਟਾਲਵੀ ਅਤੇ ਅਮ੍ਰਿਤਾ ਪ੍ਰੀਤਮ ਵਰਗੇ ਮਹਾਨ ਲੇਖਕਾਂ ਨੇ ਇਸ ਬੋਲੀ ਨੂੰ ਆਪਣੀ ਕਲਮ ਨਾਲ ਸਿੰਜਿਆ ਹੈ। ਜਦੋਂ ਤੁਸੀਂ ਇਸ ਮੰਚ ਤੇ ਆ ਕੇ ਪੰਜਾਬੀ ’ਚ ਬੋਲਦੇ, ਲਿਖਦੇ ਜਾਂ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋ, ਤਾਂ ਤੁਸੀਂ ਇਸ ਮਹਾਨ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਦਾ ਪਵਿੱਤਰ ਕਾਰਜ ਕਰ ਰਹੇ ਹੁੰਦੇ ਹੋ। ਇਨ੍ਹਾਂ ਮੁਕਾਬਲਿਆਂ ਵਿਚ ਗੁਰਵਿੰਦਰ ਕੌਰ ਬੀਏ ਭਾਗ ਤੀਜਾ, ਦਮਨਪ੍ਰੀਤ ਕੌਰ ਐਮਏ ਪੰਜਾਬੀ ਭਾਗ ਦੂਜਾ ਤੇ ਗੁਰਪਾਰਸ ਸਿੰਘ ਬੀਏ ਭਾਗ ਤੀਜਾ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ । ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਹੌਸਲਾ ਅਫ਼ਜਾਈ ਦੇ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ ਡਾ. ਅਮਨਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਅਵਤਾਰ ਸਿੰਘ ਪ੍ਰੋ.ਸਤਬੀਰ ਕੌਰ ,ਪ੍ਰੋ. ਸਤਵਿੰਦਰ ਕੌਰ , ਡਾ. ਮਨਿੰਦਰ ਕੌਰ , ਡਾ. ਹਰਜਿੰਦਰ ਕੌਰ, ਪ੍ਰੋ. ਦਲਜੀਤ ਸਿੰਘ ਮੌਜੂਦ ਸਨ।