ਪਟੇਲ ਕਾਲਜ ਵਿਖੇ ਮਨਾਇਆ ਗਣਤੰਤਰ ਦਿਵਸ
ਪਟੇਲ ਕਾਲਜ ਵਿਖੇ ਮਨਾਇਆ ਗਣਤੰਤਰ ਦਿਵਸ
Publish Date: Tue, 27 Jan 2026 04:31 PM (IST)
Updated Date: Tue, 27 Jan 2026 04:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਰਾਜਪੁਰਾ : ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵੱਲੋਂ 77ਵੇਂ ਗਣਤੰਤਰ ਦਿਵਸ ਦੇ ਸ਼ੁਭ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਦੀ ਰਹਿਨੁਮਾਈ ਹੇਠ ਇਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਕੈਂਪਸ ਵਿਚ 5 ਪੀ.ਬੀ , ਬੀਐੱਨਐੱਨ, ਐੱਨਸੀਸੀ, ਏਐਨਓ ਲੈਫਟੀਨੈਂਟ ਡਾ. ਜੈਦੀਪ ਸਿੰਘ ਵੱਲੋਂ ਤਿਰੰਗਾ ਲਹਿਰਾਉਣ ਦੀ ਰਸਮ ਨਾਲ ਕਰਨ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪਰੇਡ ਪੇਸ਼ ਕੀਤੀ ਗਈ। ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਲੈਫਟੀਨੈਂਟ ਡਾ. ਜੈਦੀਪ ਸਿੰਘ, ਯੂਬੀਏ ਕੋਆਰਡੀਨੇਟਰ ਡਾ. ਨਵਨੀਤ ਕੌਰ ਅਤੇ ਕਾਮਰਸ ਵਿਭਾਗ ਤੋਂ ਪ੍ਰੋ. ਹਰਜਿੰਦਰ ਕੌਰ ਨੇ ਅਹਿਮ ਭੂਮਿਕਾ ਨਿਭਾਈ। ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ ਨੇ ਇਸ ਸਫ਼ਲ ਆਯੋਜਨ ਲਈ ਪ੍ਰਬੰਧਕੀ ਟੀਮ ਦੀ ਸ਼ਲਾਘਾ ਕੀਤੀ।