- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟੇਲ ਕਾਲਜ ਵਿਖ਼ੇ ਐੱਨ.ਸੀ.ਸੀ. ਦਿਵਸ ਮਨਾਇਆ

ਐੱਚਐੱਸ ਸੈਣੀ•, ਪੰਜਾਬੀ ਜਾਗਰਣ•
ਰਾਜਪੁਰਾ : ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿਖ਼ੇ ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਦੀ ਅਗਵਾਈ ਅਤੇ 5 ਪੰਜਾਬ ਬਟਾਲੀਅਨ ਪਟਿਆਲਾ ਦੇ ਏਐੱਨਓ ਲੈਫ਼ਟੀਨੈਂਟ ਡਾ. ਜੈਦੀਪ ਸਿੰਘ ਦੀ ਅਗਵਾਈ ’ਚ ਐੱਨਸੀਸੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਜੈਦੀਪ ਅਤੇ ਐੱਨਸੀਸੀ ਕੈਡਿਟਸ ਵੱਲੋਂ ਸਭ ਤੋਂ ਪਹਿਲਾਂ ਐੱਨਸੀਸੀ ਦਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਕੇ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਕੈਡਿਟਸ ਨੇ ਭਾਰਤ ਦਾ ਰਾਸ਼ਟਰੀ ਗੀਤ ਅਤੇ ਐੱਨਸੀਸੀ ਦਾ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਡਾ. ਜੈਦੀਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਨਵੰਬਰ ਮਹੀਨੇ ਦੇ ਚੌਥੇ ਐਤਵਾਰ ਨੂੰ ਪੂਰੇ ਭਾਰਤ ਵਿੱਚ ਐੱਨਸੀਸੀ ਦਿਵਸ ਮਨਾਇਆ ਜਾਂਦਾ ਹੈ। ਪ੍ਰਿੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਕਾਲਜ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਦੇਸ਼ ਦੀ ਸੇਵਾ ਲਈ ਐੱਨਸੀਸੀ ਨੂੰ ਜੁਆਇਨ ਕਰਨਾ ਚਾਹੀਦਾ ਹੈ। ਇਸ ਮੌਕੇ ਡਾ. ਵੰਦਨਾ ਗੁਪਤਾ, ਡਾ. ਤਰਨਜੀਤ ਸਿੰਘ, ਡਾ. ਦਲਵੀਰ ਕੌਰ, ਡਾ. ਜਸਨੀਤ ਕੌਰ, ਮਿਸਜ ਚੀਨਾ ਚਾਵਲਾ ਅਤੇ ਸਮੂਹ ਐੱਨਸੀਸੀ ਕੈਡਿਟਸ ਆਦਿ ਹਾਜ਼ਰ ਸਨ।