- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟੇਲ ਕਾਲਜ ਅੰਤਰ-ਕਲਾਸ ਬੈਡਮਿੰਟਨ ਟੂਰਨਾਮੈਂਟ ਕਰਵਾਇਆ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿਖੇ ਕਾਲਜ ਮੈਨੇਜਮੈਂਟ ਦੇ ਸਹਿਯੋਗ ਨਾਲ ਖੇਡ ਵਿਭਾਗ ਵੱਲੋਂ ਅੰਤਰ-ਕਲਾਸ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ। ਇਹ ਟੂਰਨਾਮੈਂਟ ਡਾ. ਮਨਦੀਪ ਕੌਰ, ਪ੍ਰੋ. ਤਰਿਸ਼ਨਦੀਪ ਸਿੰਘ ਗਰੇਵਾਲ ਤੇ ਕੋਚ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਟੂਰਨਾਮੈਂਟ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਲੜਕੀਆਂ ਦੀ ਕੈਟਾਗਰੀ ਵਿੱਚ ਬੀ.ਏ. ਭਾਗ-1 ਦੀ ਟੀਮ ਨੇ ਪਹਿਲਾ ਸਥਾਨ, ਬੈਚਲਰ ਆਫ਼ ਕਾਮਰਸ ਦੀ ਟੀਮ ਨੇ ਦੂਜਾ ਸਥਾਨ ਅਤੇ ਬੀ.ਏ. ਦੀਆਂ ਟੀਮਾਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੀ ਕੈਟਾਗਰੀ ਵਿਚ ਬੀ.ਸੀ.ਏ. ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ, ਬੈਚਲਰ ਆਫ਼ ਕਾਮਰਸ ਨੇ ਦੂਜਾ ਸਥਾਨ ਤੇ ਬੈਚਲਰ ਆਫ਼ ਬਿਜ਼ਨਸ ਐਡਮਿਨਿਸਟ੍ਰੇਸ਼ਨ (ਬੀ.ਬੀ.ਏ.) ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਵੱਲੋਂ ਦੱਸਿਆ ਗਿਆ ਕਿ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਹੁਣ ਅੰਤਰ-ਕਾਲਜ ਮੁਕਾਬਲਿਆਂ ਵਿਚ ਭਾਗ ਲੈਣ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਜਾਣਗੀਆਂ। ਕਾਲਜ ਪ੍ਰਬੰਧਕਾਂ ਅਤੇ ਖੇਡ ਵਿਭਾਗ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਕੋਚ ਹਰਪ੍ਰੀਤ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੇ ਪੂਰੇ ਅਨੁਸ਼ਾਸਨ ’ਚ ਰਹਿ ਕੇ ਬੈਡਮਿੰਟਨ ਖੇਡ ਦਾ ਵਧੀਆ ਪ੍ਰਦਰਸ਼ਨ ਕੀਤਾ ਅਤੇ ਉਹਨਾਂ ਨੂੰ ਪੂਰੀ ਉਮੀਦ ਹੈ ਕਿ ਇਹ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਣ ਵਾਲੇ ਮੁਕਾਬਲਿਆਂ ’ਚ ਵਧੀਆ ਖੇਡ ਖੇਡਦਿਆਂ ਹੋਇਆਂ ਪੁਜ਼ੀਸ਼ਨਾਂ ਹਾਸਲ ਕਰਨਗੇ। ਇਸ ਮੌਕੇ ਜੇਤੂ ਟੀਮਾਂ ਨੂੰ ਸਨਮਾਨਿਤ ਕਰਦਿਆਂ ਹੋਇਆਂ ਉਹਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।