
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਧਮਕੀ ਭਰੀ ਸੂਚਨਾ ਮਿਲਦਿਆਂ ਹੀ ਪਟਿਆਲਾ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਪੂਰੇ ਅਦਾਲਤੀ ਕੰਪਲੈਕਸ ਵਿੱਚ ਵਿਆਪਕ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ। ਅਚਾਨਕ ਵਧੀ ਸਰਗਰਮੀ ਕਾਰਨ ਅਦਾਲਤ ਕੰਪਲੈਕਸ ਵਿੱਚ ਕੁਝ ਸਮੇਂ ਲਈ ਹਲਚਲ ਦਾ ਮਾਹੌਲ ਬਣ ਗਿਆ, ਹਾਲਾਂਕਿ ਪੁਲਿਸ ਨੇ ਪੂਰੀ ਸਥਿਤੀ ਨੂੰ ਸੰਭਾਲਦੇ ਹੋਏ ਚੌਕਸੀ ਵਧਾ ਦਿੱਤੀ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ: ਜ਼ਿਲ੍ਹਾ ਤੇ ਸੈਸ਼ਨ ਕੋਰਟ ਪਟਿਆਲਾ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਧਮਕੀ ਭਰੀ ਸੂਚਨਾ ਮਿਲਦਿਆਂ ਹੀ ਪਟਿਆਲਾ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਪੂਰੇ ਅਦਾਲਤੀ ਕੰਪਲੈਕਸ ਵਿੱਚ ਵਿਆਪਕ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ। ਅਚਾਨਕ ਵਧੀ ਸਰਗਰਮੀ ਕਾਰਨ ਅਦਾਲਤ ਕੰਪਲੈਕਸ ਵਿੱਚ ਕੁਝ ਸਮੇਂ ਲਈ ਹਲਚਲ ਦਾ ਮਾਹੌਲ ਬਣ ਗਿਆ, ਹਾਲਾਂਕਿ ਪੁਲਿਸ ਨੇ ਪੂਰੀ ਸਥਿਤੀ ਨੂੰ ਸੰਭਾਲਦੇ ਹੋਏ ਚੌਕਸੀ ਵਧਾ ਦਿੱਤੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ, ਡੌਗ ਸਕੁਐਡ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਟੀਮਾਂ ਵੱਲੋਂ ਅਦਾਲਤ ਦੇ ਕਮਰਿਆਂ, ਵਕੀਲਾਂ ਦੇ ਚੈਂਬਰਾਂ, ਪਾਰਕਿੰਗ ਖੇਤਰਾਂ ਅਤੇ ਆਸ-ਪਾਸ ਦੇ ਸੰਵੇਦਨਸ਼ੀਲ ਸਥਾਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਦਾਲਤ ਕੰਪਲੈਕਸ ਵਿੱਚ ਆਉਣ-ਜਾਣ ਵਾਲੇ ਹਰ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਮੈਟਲ ਡਿਟੈਕਟਰਾਂ ਰਾਹੀਂ ਨਿਗਰਾਨੀ ਸਖ਼ਤ ਕਰ ਦਿੱਤੀ ਗਈ ਹੈ।
ਦੂਜੀ ਵਾਰ ਮਿਲੀ ਅਜਿਹੀ ਧਮਕੀ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪਟਿਆਲਾ ਅਦਾਲਤ ਨੂੰ ਬੰਬ ਨਾਲ ਉਡਾਉਣ ਸਬੰਧੀ ਇਕ ਧਮਕੀ ਭਰੀ ਈ-ਮੇਲ ਮਿਲੀ ਸੀ। ਉਸ ਸਮੇਂ ਵੀ ਪੁਲਿਸ ਵੱਲੋਂ ਕਈ ਘੰਟੇ ਚਲਾਈ ਗਈ ਡੂੰਘੀ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਸੀ ਅਤੇ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਪਾਈ ਗਈ ਸੀ। ਹੁਣ ਦੂਸਰੀ ਵਾਰ ਧਮਕੀ ਮਿਲਣ ਕਾਰਨ ਪੁਲਿਸ ਵਿਭਾਗ ਹੋਰ ਵੀ ਚੌਕਸ ਹੋ ਗਿਆ ਹੈ।
ਪੁਲਿਸ ਅਧਿਕਾਰੀਆਂ ਅਨੁਸਾਰ ਆਮ ਲੋਕਾਂ, ਜੱਜਾਂ ਅਤੇ ਵਕੀਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਦਾਲਤ ਦੇ ਸਾਰੇ ਐਂਟਰੀ ਤੇ ਐਗਜ਼ਿਟ ਗੇਟਾਂ 'ਤੇ ਪਹਿਰਾ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਦਾ ਸਾਈਬਰ ਕ੍ਰਾਈਮ ਸੈੱਲ ਧਮਕੀ ਭੇਜਣ ਵਾਲੇ ਆਈ.ਪੀ. ਐਡਰੈੱਸ ਅਤੇ ਮੇਲ ਆਈਡੀ ਦੀ ਤਕਨੀਕੀ ਜਾਂਚ ਵਿੱਚ ਜੁਟ ਗਿਆ ਹੈ ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਪੁਲਿਸ ਨੇ ਲੋਕਾਂ ਨੂੰ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।