- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਓਧਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਸ਼ਹਿਰ ’ਚ ਇੱਕ ਪ੍ਰੋਗਰਾਮ ਦੌਰਾਨ ਸੰਮਨ ਬਾਰੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਅਦਾਲਤ ’ਚ ਦਾਖ਼ਲ ਕੀਤੀ ਗਈ ਪਟੀਸ਼ਨ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਅਦਾਲਤ ’ਚ ਉਨ੍ਹਾਂ ਵੱਲੋਂ ਵੀ ਵਕੀਲ ਪੇਸ਼ ਹੋਣਗੇ ਤੇ ਉਨ੍ਹਾਂ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਪਟਿਆਲਾ : ਸਾਬਕਾ ‘ਆਪ’ ਮਹਿਲਾ ਆਗੂ ਸ਼ਵੇਤਾ ਜਿੰਦਲ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪਟਿਆਲਾ ਦੀ ਅਦਾਲਤ ਨੇ ਸਿਹਤ ਮੰਤਰੀ ਸਮੇਤ ਪੰਜ ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਹਨ। ਅਦਾਲਤ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਉਨ੍ਹਾਂ ਦੇ ਪੁੱਤਰ ਰਾਹੁਲ ਸੈਣੀ, ਸਿਹਤ ਮੰਤਰੀ ਦੇ ਦਫ਼ਤਰ ਇੰਚਾਰਜ ਜਸਬੀਰ ਗਾਂਧੀ, ਵਾਰਡ ਨੰਬਰ 14 ਦੇ ਕੌਂਸਲਰ ਗੁਰਕਿਰਪਾਲ ਸਿੰਘ ਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੂੰ 20 ਜੁਲਾਈ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਅਦਾਲਤ ਵੱਲੋਂ 15 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ। ਓਧਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਸ਼ਹਿਰ ’ਚ ਇੱਕ ਪ੍ਰੋਗਰਾਮ ਦੌਰਾਨ ਸੰਮਨ ਬਾਰੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਅਦਾਲਤ ’ਚ ਦਾਖ਼ਲ ਕੀਤੀ ਗਈ ਪਟੀਸ਼ਨ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਅਦਾਲਤ ’ਚ ਉਨ੍ਹਾਂ ਵੱਲੋਂ ਵੀ ਵਕੀਲ ਪੇਸ਼ ਹੋਣਗੇ ਤੇ ਉਨ੍ਹਾਂ ਨੂੰ ਅਦਾਲਤ ’ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ।