Patiala Crime : ਪਿੰਡ ਝਿੱਲ 'ਚ ਝਗੜੇ ਦੌਰਾਨ ਚੱਲੀ ਗੋਲ਼ੀ, ਇਕ ਵਿਅਕਤੀ ਜ਼ਖ਼ਮੀ
ਐਤਵਾਰ ਦੇਰ ਸ਼ਾਮ ਪਿੰਡ ਝਿੱਲ ਵਿਖੇ ਗੋਲ਼ੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋਇਆ ਹੈ। ਜ਼ਖ਼ਮੀ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਥਾਣਾ ਅਨਾਜ ਮੰਡੀ ਪੁਲਿਸ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sun, 14 Dec 2025 10:32 PM (IST)
Updated Date: Sun, 14 Dec 2025 10:35 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਐਤਵਾਰ ਦੇਰ ਸ਼ਾਮ ਪਿੰਡ ਝਿੱਲ ਵਿਖੇ ਗੋਲ਼ੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋਇਆ ਹੈ। ਜ਼ਖ਼ਮੀ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਥਾਣਾ ਅਨਾਜ ਮੰਡੀ ਪੁਲਿਸ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਝਗੜੇ ਦੌਰਾਨ ਗੋਲ਼ੀ ਚੱਲੀ ਹੈ। ਇਸ ਸਬੰਧੀ ਐੱਸਐੱਸਪੀ ਸਰਤਾਜ ਚਾਹਲ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ। ਗੋਲ਼ੀ ਚਲਾਉਣ ਵਾਲੇ ਦੀ ਪਛਾਣ ਹੋ ਗਈ ਹੈ, ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।