- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਸੈਂਸਰਵਾਲ ਤੋਂ ਇਕ ਬੇਹੱਦ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ਰਾਬ ਪੀਣ ਲਈ ਪੈਸੇ ਨਾ ਦੇਣ 'ਤੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਮਹਿਲਾ ਦੀ ਪਛਾਣ 36 ਸਾਲਾ ਹਰਮੀਤ ਕੌਰ ਵਜੋਂ ਹੋਈ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪਿੰਡ ਸੈਂਸਰਵਾਲ ਤੋਂ ਇਕ ਬੇਹੱਦ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ਰਾਬ ਪੀਣ ਲਈ ਪੈਸੇ ਨਾ ਦੇਣ 'ਤੇ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਮਹਿਲਾ ਦੀ ਪਛਾਣ 36 ਸਾਲਾ ਹਰਮੀਤ ਕੌਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ 27 ਜੁਲਾਈ ਦੀ ਹੈ। ਮੁਲਜ਼ਮ ਪਤੀ ਜਤਿੰਦਰ ਸਿੰਘ ਨੇ ਆਪਣੀ ਪਤਨੀ ਹਰਮੀਤ ਕੌਰ ਤੋਂ ਸ਼ਰਾਬ ਪੀਣ ਲਈ ਪੈਸਿਆਂ ਦੀ ਮੰਗ ਕੀਤੀ ਸੀ। ਜਦੋਂ ਪਤਨੀ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ, ਤਾਂ ਤੈਸ਼ ਵਿੱਚ ਆਏ ਪਤੀ ਨੇ ਉਸ ਦੇ ਛਾਤੀ ਵਿੱਚ ਕੋਈ ਤਿੱਖੀ ਚੀਜ਼ ਮਾਰ ਦਿੱਤੀ।
ਇਹ ਵਾਰ ਸਿੱਧਾ ਮਹਿਲਾ ਦੇ ਦਿਲ 'ਤੇ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਜ਼ਖ਼ਮੀ ਹਾਲਤ ਵਿੱਚ ਹਰਮੀਤ ਕੌਰ ਨੂੰ ਇਲਾਜ ਲਈ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ 28 ਜੁਲਾਈ ਦੀ ਸਵੇਰ ਨੂੰ ਔਰਤ ਦੀ ਮੌਤ ਹੋ ਗਈ। ਹਸਪਤਾਲ ਪ੍ਰਸ਼ਾਸਨ ਵੱਲੋਂ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ। ਥਾਣਾ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਓ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਪਤੀ ਜਤਿੰਦਰ ਸਿੰਘ ਦੇ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅੱਗੇ ਦੀ ਕਾਰਵਾਈ ਤੇਜ਼ੀ ਨਾਲ ਕੀਤੀ ਜਾ ਰਹੀ ਹੈ।