
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਵਿੱਚ ਦੇਰ ਸ਼ਾਮ ਬੱਸ ਵਿੱਚੋਂ ਉੱਤਰ ਕੇ ਘਰ ਜਾਣ ਵਾਲੀ ਔਰਤ ਨੂੰ ਅਣਪਛਾਤੇ ਵਿਅਕਤੀਆਂ ਨੇ ਬੇਸਬੈਟਾਂ ਨਾਲ ਕੁੱਟਮਾਰ ਕਰਨ ਮਗਰੋਂ ਗੋਲ਼ੀਆਂ ਮਾਰ ਕੇ ਮਾਰ ਦਿੱਤਾ। ਇਸ ਘਟਨਾ ਵਿੱਚ ਸਵਾਰੀਆਂ ਦੀ ਉਡੀਕ ਵਿੱਚ ਖੜ੍ਹਾ ਆਟੋ ਚਾਲਕ ਜ਼ਖ਼ਮੀ ਹੋ ਗਿਆ।

ਭੁਪਿੰਦਰਜੀਤ ਮੌਲਵੀਵਾਲਾ ਪੰਜਾਬੀ ਜਾਗਰਣ ਪਾਤੜਾਂ : ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਵਿੱਚ ਦੇਰ ਸ਼ਾਮ ਬੱਸ ਵਿੱਚੋਂ ਉੱਤਰ ਕੇ ਘਰ ਜਾਣ ਵਾਲੀ ਔਰਤ ਨੂੰ ਅਣਪਛਾਤੇ ਵਿਅਕਤੀਆਂ ਨੇ ਬੇਸਬੈਟਾਂ ਨਾਲ ਕੁੱਟਮਾਰ ਕਰਨ ਮਗਰੋਂ ਗੋਲ਼ੀਆਂ ਮਾਰ ਕੇ ਮਾਰ ਦਿੱਤਾ। ਇਸ ਘਟਨਾ ਵਿੱਚ ਸਵਾਰੀਆਂ ਦੀ ਉਡੀਕ ਵਿੱਚ ਖੜ੍ਹਾ ਆਟੋ ਚਾਲਕ ਜ਼ਖ਼ਮੀ ਹੋ ਗਿਆ। ਦੇਰ ਸ਼ਾਮ 8:15 ਵਜੇ ਦੇ ਕਰੀਬ ਵਾਪਰੀ ਇਸ ਘਟਨਾ ਦੀ ਖਬਰ ਫੈਲਦਿਆਂ ਹੀ ਸ਼ਹਿਰ ਵਿੱਚ ਸਹਿਮ ਦਾ ਮਾਹੌਲ ਛਾ ਗਿਆ।
ਜਾਣਕਾਰੀ ਅਨੁਸਾਰ ਸ਼ਹਿਰ ਦੀ ਸੁੰਦਰ ਬਸਤੀ ਦੀ ਰਹਿਣ ਵਾਲੀ ਔਰਤ ਬੱਸ ਵਿੱਚੋਂ ਉਤਰ ਕੇ ਜਦੋਂ ਘਰ ਨੂੰ ਜਾ ਰਹੀ ਸੀ ਤਾਂ ਉਸ ਵਕਤ ਅਚਾਨਕ ਅਣਪਛਾਤੇ ਵਿਅਕਤੀਆਂ ਨੇ ਬੇਸਬੈਟਾਂ ਨਾਲ ਪਹਿਲਾਂ ਉਸ ਦੀ ਕੁੱਟਮਾਰ ਕੀਤੀ ਅਤੇ ਜਾਂਦੇ ਹੋਏ ਦੋ ਗੋਲ਼ੀਆਂ ਮਾਰ ਕੇ ਮੌਤ ਦੀ ਘਾਟ ਉਤਾਰ ਦਿੱਤ।
ਘਟਨਾ ਦਾ ਸ਼ਿਕਾਰ ਹੋਈ ਉਕਤ ਔਰਤ ਅਤੇ ਆਟੋ ਚਾਲਕ ਨੂੰ ਸਰਕਾਰੀ ਹਸਪਤਾਲ ਪਾਤੜਾਂ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦੋਂ ਕਿ ਘਟਨਾ ਵਿੱਚ ਜ਼ਖ਼ਮੀ ਹੋਏ ਆਟੋ ਚਾਲਕ ਲਖਵੀਰ ਸਿੰਘ ਵਾਸੀ ਘੱਗਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।
ਮਿ੍ਤਕ ਔਰਤ ਦੀ ਪਛਾਣ ਦਿਲਪ੍ਰੀਤ ਕੌਰ ਪਤਨੀ ਗੁਰਜੰਟ ਸਿੰਘ ਉਰਫ ਬੰਟੀ ਵਾਸੀ ਸੁੰਦਰ ਬਸਤੀ ਪਾਤੜਾਂ ਵਜੋਂ ਹੋਈ ਹੈ। ਥਾਣਾ ਮੁਖੀ ਪਾਤੜਾਂ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆ ਹੀ ਉਹਨਾਂ ਮੌਕੇ ’ਤੇ ਪਹੁੰਚ ਕੇ ਵੱਖ-ਵੱਖ ਪਹਿਲੂਆਂ ਉੱਤੇ ਪੜਤਾਲ ਸ਼ੁਰੂ ਕਰ ਦਿੱਤੀ ਹੈ, ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।