ਡਰੱਗਜ਼ ਤਸਕਰੀ ਮਾਮਲਾ : SIT ਅੱਗੇ ਮਜੀਠੀਆ ਦੇ ਵਕੀਲ ਅਰਸ਼ਦੀਪ ਕਲੇਰ ਨੇ ਰੱਖਿਆ ਪੱਖ, ਕਿਹਾ- ਸੁਪਰੀਮ ਕੋਰਟ ਦੇ ਹੁਕਮਾਂ ਦੀ ਹੋਈ ਅਣਦੇਖੀ ਪੰਜਾਬ ਦੇ ਬਹੁ-ਚਰਚਿਤ ਕਰੀਬ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਤਸਕਰੀ ਮਾਮਲੇ ਵਿਚ ਐਸ ਆਈ ਟੀ ਸਾਹਮਣੇ ਪੇਸ਼ ਹੋਣ ਲਈ ਅਕਾਲੀ ਆਗੂ ਬਿਕਰਮ ਮਜੀਠੀਆ ਨਹੀਂ ਪੁੱਜੇ ਹਨ। ਸੋਮਵਾਰ ਸਵੇਰੇ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਪਟਿਆਲਾ ਪੁਲਿਸ ਲਾਈਨ ਵਿਖੇ ਐਸ ਆਈ ਟੀ ਕੋਲ ਪੁੱਜੇ ਹਨ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਇਸ ਮਾਮਲੇ ਵਿਚ ਗਿਰਫ਼ਤਾਰ ਜਗਦੀਸ਼ ਭੋਲਾ ਨੂੰ ਆਹਮੋ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਸੀ। ਐਸ ਆਈ ਟੀ ਨੇ ਪੁੱਛਗਿੱਛ ਲਈ ਮਜੀਠੀਆ ਨੂੰ ਸੋਮਵਾਰ, 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ
Publish Date: Mon, 05 Oct 2026 11:41 AM (IST)
Updated Date: Mon, 05 Oct 2026 01:45 PM (IST)
ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ - ਪੰਜਾਬ ਦੇ ਬਹੁ-ਚਰਚਿਤ ਕਰੀਬ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਤਸਕਰੀ ਮਾਮਲੇ ਵਿਚ ਐਸ ਆਈ ਟੀ ਸਾਹਮਣੇ ਪੇਸ਼ ਹੋਣ ਲਈ ਅਕਾਲੀ ਆਗੂ ਬਿਕਰਮ ਮਜੀਠੀਆ ਨਹੀਂ ਪੁੱਜੇ ਹਨ। ਸੋਮਵਾਰ ਸਵੇਰੇ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਪਟਿਆਲਾ ਪੁਲਿਸ ਲਾਈਨ ਵਿਖੇ ਐਸ ਆਈ ਟੀ ਕੋਲ ਪੁੱਜੇ ਹਨ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਇਸ ਮਾਮਲੇ ਵਿਚ ਗਿਰਫ਼ਤਾਰ ਜਗਦੀਸ਼ ਭੋਲਾ ਨੂੰ ਆਹਮੋ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਸੀ। ਐਸ ਆਈ ਟੀ ਨੇ ਪੁੱਛਗਿੱਛ ਲਈ ਮਜੀਠੀਆ ਨੂੰ ਸੋਮਵਾਰ, 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ।
ਵਕੀਲ ਅਰਸ਼ਦੀਪ ਕਲੇਰ ਨੇ ਸਿੱਟ ਅੱਗੇ ਰੱਖਿਆ ਆਪਣਾ ਪੱਖ ਬਿਕਰਮ ਮਜੀਠੀਆ ਨਾਲ ਜੁੜੇ ਮਾਮਲੇ 'ਚ ਉਨ੍ਹਾਂ ਦੇ ਵਕੀਲ ਅਰਸ਼ਦੀਪ ਕਲੇਰ ਨੇ ਸੋਮਵਾਰ ਨੂੰ ਸਿੱਟ ਅੱਗੇ ਆਪਣਾ ਪੱਖ ਰੱਖਿਆ। ਕਲੇਰ ਨੇ ਸਿੱਟ ਦੀ ਕਾਰਵਾਈ 'ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਰਸ਼ਦੀਪ ਕਲੇਰ ਨੇ ਕਿਹਾ ਕਿ ਬਿਕਰਮ ਮਜੀਠੀਆ ਨੂੰ ਅੱਜ ਗਵਾਹ ਵਜੋਂ ਸੱਦਿਆ ਗਿਆ ਸੀ, ਨਾ ਕਿ ਮੁਲਜ਼ਮ ਵਜੋਂ। ਉਨ੍ਹਾਂ ਦੋਸ਼ ਲਾਇਆ ਕਿ ਸਿਟ ਨੇ ਇਸ ਸੰਬੰਧ 'ਚ ਅਦਾਲਤਾਂ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ।
ਵਕੀਲ ਨੇ ਕਿਹਾ ਕਿ 2024 'ਚ ਵੀ ਇਸੇ ਤਰ੍ਹਾਂ ਦੀ ਗ਼ਲਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹਾਈ ਕੋਰਟ 'ਚ ਮੁਆਫ਼ੀ ਮੰਗਣੀ ਪਈ ਸੀ। ਇਸ ਦੇ ਬਾਵਜੂਦ ਹੁਣ ਦੁਬਾਰਾ ਉਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾ ਰਹੀ ਹੈ। ਕਲੇਰ ਅਨੁਸਾਰ, ਸਿਟ ਨੇ ਉਨ੍ਹਾਂ ਕੋਲੋਂ ਮਾਮਲੇ ਨਾਲ ਸਬੰਧਤ ਹਾਰਡ ਕਾਪੀ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਆਪਣੇ ਸਾਰੇ ਇਤਰਾਜ਼ ਈ-ਮੇਲ ਰਾਹੀਂ ਸਿਟ ਨੂੰ ਭੇਜੇ ਜਾਣਗੇ।
ਜਗਦੀਸ਼ ਸਿੰਘ ਭੋਲਾ ਤੋਂ ਵੀ ਸਾਹਮਣੇ ਬਿਠਾ ਕੇ ਹੋਣੀ ਸੀ ਪੁੱਛਗਿੱਛ
ਇਸ ਦੇ ਨਾਲ ਹੀ ਡਰੱਗਜ਼ ਮਾਮਲੇ ਵਿੱਚ ਬਰਖ਼ਾਸਤ ਡੀ.ਐਸ.ਪੀ. ਜਗਦੀਸ਼ ਸਿੰਘ ਭੋਲਾ ਤੋਂ ਵੀ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਸੀ। ਇਹ ਮਾਮਲਾ ਸਾਲ 2013 ਵਿੱਚ ਉਸ ਸਮੇਂ ਸੁਰਖ਼ੀਆਂ ਵਿੱਚ ਆਇਆ ਸੀ, ਜਦੋਂ ਪੰਜਾਬ ਪੁਲਿਸ ਨੇ ਸਾਬਕਾ ਪਹਿਲਵਾਨ ਅਤੇ ਉਸ ਸਮੇਂ ਦੇ ਡੀ.ਐਸ.ਪੀ. ਜਗਦੀਸ਼ ਸਿੰਘ ਭੋਲਾ ਨੂੰ ਡਰੱਗਜ਼ ਰੈਕੇਟ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਉਸ ਦੇ ਘਰੋਂ ਕਰੀਬ 20 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਸੀ। ਇਸ ਤੋਂ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਵੀ ਮਾਮਲੇ ਨਾਲ ਜੁੜੇ ਕਥਿਤ ਡਰੱਗਜ਼ ਅਤੇ ਮਨੀ ਲਾਂਡਰਿੰਗ ਨੈੱਟਵਰਕ ਦੀ ਜਾਂਚ ਸ਼ੁਰੂ ਕੀਤੀ। ਜਾਂਚ ਵਿੱਚ ਇਸ ਨੈੱਟਵਰਕ ਦਾ ਕਥਿਤ ਕਾਰੋਬਾਰ ਕਰੀਬ 6 ਹਜ਼ਾਰ ਕਰੋੜ ਰੁਪਏ ਦਾ ਦੱਸਿਆ ਗਿਆ।
ਸਾਲ 2014 ਵਿੱਚ ਮਾਮਲੇ ਦੀ ਸੁਣਵਾਈ ਦੌਰਾਨ ਜਗਦੀਸ਼ ਸਿੰਘ ਭੋਲਾ ਨੇ ਕਥਿਤ ਤੌਰ 'ਤੇ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਦੌਰਾਨ ਉਸ ਸਮੇਂ ਦੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਨਾਂ ਡਰੱਗਜ਼ ਰੈਕੇਟ ਨਾਲ ਜੋੜਦੇ ਹੋਏ ਦੋਸ਼ ਲਾਏ ਸਨ।