Patiala Encounter : ਜੈਪਾਲ ਭੁੱਲਰ ਗਿਰੋਹ ਦਾ ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ, ਨਾਕੇਬੰਦੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ
ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਜਿੰਦਰ ਸਿੰਘ ਲਾਡੀ ਵਾਸੀ ਪਿੰਡ ਛੱਤ, ਜ਼ਿਲ੍ਹਾ ਮੋਹਾਲੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹੈ। ਇਸ 'ਤੇ ਕਾਰਵਾਈ ਕਰਦਿਆਂ ਸੀਆਈਏ ਪਟਿਆਲਾ ਅਤੇ ਸਪੈਸ਼ਲ ਯੂਨਿਟ ਦੀਆਂ ਟੀਮਾਂ ਨੇ ਦੱਖਣੀ ਬਾਈਪਾਸ ਨੇੜੇ ਨਾਕਾਬੰਦੀ ਕੀਤੀ ਹੋਈ ਸੀ।
Publish Date: Wed, 21 Jan 2026 05:50 PM (IST)
Updated Date: Wed, 21 Jan 2026 05:55 PM (IST)
ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਪੁਲਿਸ ਨੇ ਗੈਂਗਸਟਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ 'ਆਪ੍ਰੇਸ਼ਨ ਪ੍ਰਹਾਰ' ਦੇ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਅਤੇ ਜੈਪਾਲ ਭੁੱਲਰ ਗਿਰੋਹ ਦੇ ਸਰਗਰਮ ਸ਼ੂਟਰ ਹਰਜਿੰਦਰ ਸਿੰਘ ਉਰਫ ਲਾਡੀ ਵਿਚਕਾਰ ਹੋਏ ਮੁਕਾਬਲੇ ਦੌਰਾਨ ਲਾਡੀ ਜ਼ਖ਼ਮੀ ਹੋ ਗਿਆ, ਜਿਸ ਨੂੰ ਬਾਅਦ ਵਿੱਚ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਵਲੋਂ ਲਾਡੀ ਨੂੰ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।ਪੁਲਿਸ ਨੇ ਮੁਲਜ਼ਮ ਕੋਲੋਂ ਇਕ ਪਿਸਤੌਲ .32 ਬੋਰ, 3 ਖੋਲ ਤੇ ਦੋ 2 ਰੌਂਦ ਬਰਾਮਦ ਕੀਤੇ ਹਨ।
ਡੀਆਈਜੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਜਿੰਦਰ ਸਿੰਘ ਲਾਡੀ ਵਾਸੀ ਪਿੰਡ ਛੱਤ, ਜ਼ਿਲ੍ਹਾ ਮੋਹਾਲੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਹੈ। ਇਸ 'ਤੇ ਕਾਰਵਾਈ ਕਰਦਿਆਂ ਸੀਆਈਏ ਪਟਿਆਲਾ ਅਤੇ ਸਪੈਸ਼ਲ ਯੂਨਿਟ ਦੀਆਂ ਟੀਮਾਂ ਨੇ ਦੱਖਣੀ ਬਾਈਪਾਸ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਮੋਟਰਸਾਈਕਲ ਸਵਾਰ ਲਾਡੀ ਨੂੰ ਪੁਲਿਸ ਨੇ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਸ ਨੇ ਪੁਲਿਸ ਪਾਰਟੀ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।