Patiala News : ਦੇਸੀ ਪਿਸਤੌਲ ਤੇ ਤਿੰਨ ਕਾਰਤੂਸਾਂ ਸਣੇ ਲਾਰੈਂਸ ਗਰੁੱਪ ਨਾਲ ਸਬੰਧਤ ਮੈਂਬਰ ਸਣੇ 10 ਗੈਂਗਸਟਰ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ-ਸਹਿਯੋਗੀਆਂ ਅਤੇ ਅਪਰਾਧਿਕ ਬਿਰਤੀ ਵਾਲੇ ਲੋਕਾਂ ਖਿਲਾਫ਼ ਸ਼ੁਰੂ ਕੀਤੇ ਗਏ 'ਆਪ੍ਰੇਸ਼ਨ ਪ੍ਰਹਾਰ' ਤਹਿਤ ਸਮਾਣਾ ਸਬ-ਡਵੀਜ਼ਨ ਪੁਲਿਸ ਨੇ 315 ਬੋਰ ਦੇ ਇੱਕ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਲਾਰੈਂਸ ਗਰੁੱਪ ਨਾਲ ਸਬੰਧਤ ਗੈਂਗਸਟਰ ਗੁਰਵਿੰਦਰ ਸਿੰਘ ਨਿਵਾਸੀ ਪਿੰਡ ਬੂਟਾ ਸਿੰਘ ਵਾਲਾ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Publish Date: Wed, 21 Jan 2026 07:36 PM (IST)
Updated Date: Wed, 21 Jan 2026 07:41 PM (IST)
ਭਾਰਤ ਭੂਸ਼ਣ ਗੋਇਲ, ਸਮਾਣਾ : ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ-ਸਹਿਯੋਗੀਆਂ ਅਤੇ ਅਪਰਾਧਿਕ ਬਿਰਤੀ ਵਾਲੇ ਲੋਕਾਂ ਖਿਲਾਫ਼ ਸ਼ੁਰੂ ਕੀਤੇ ਗਏ 'ਆਪ੍ਰੇਸ਼ਨ ਪ੍ਰਹਾਰ' ਤਹਿਤ ਸਮਾਣਾ ਸਬ-ਡਵੀਜ਼ਨ ਪੁਲਿਸ ਨੇ 315 ਬੋਰ ਦੇ ਇੱਕ ਦੇਸੀ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਲਾਰੈਂਸ ਗਰੁੱਪ ਨਾਲ ਸਬੰਧਤ ਗੈਂਗਸਟਰ ਗੁਰਵਿੰਦਰ ਸਿੰਘ ਨਿਵਾਸੀ ਪਿੰਡ ਬੂਟਾ ਸਿੰਘ ਵਾਲਾ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਡੀ.ਐਸ.ਪੀ. ਦਫ਼ਤਰ ਸਮਾਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਪੀ ਹੈਡ ਕੁਆਰਟਰ ਵੈਭਵ ਚੌਧਰੀ ਅਤੇ ਡੀ.ਐਸ.ਪੀ. ਸਮਾਣਾ ਫ਼ਤਹਿ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਟੀਮਾਂ ਬਣਾ ਕੇ ਮਹਿਜ਼ 24 ਘੰਟਿਆਂ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਉਕਤ ਗੈਂਗਸਟਰ ਤੋਂ ਇਲਾਵਾ 10 ਹੋਰ ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਕਾਬੂ ਕੀਤਾ ਹੈ।
ਅਧਿਕਾਰੀਆਂ ਅਨੁਸਾਰ ਪੁਲਿਸ ਅਪਰਾਧਿਕ ਬਿਰਤੀ ਵਾਲੇ ਲੋਕਾਂ ਦੇ ਸਾਥੀਆਂ ਬਾਰੇ ਵੀ ਜਾਣਕਾਰੀ ਹਾਸਲ ਕਰੇਗੀ ਅਤੇ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅਜਿਹੇ ਅਨਸਰਾਂ ਬਾਰੇ ਪੁਲਿਸ ਨੂੰ ਜਾਣਕਾਰੀ ਦੇਣ ਲਈ ਮੋਬਾਈਲ ਨੰਬਰ 93946-93946 ਵੀ ਜਾਰੀ ਕੀਤਾ ਅਤੇ ਦੱਸਿਆ ਕਿ ਸੂਚਨਾ ਦੇਣ ਵਾਲੇ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਸ ਆਪ੍ਰੇਸ਼ਨ ਤਹਿਤ ਲੋਕਾਂ ਨੂੰ ਡਰਾਉਣ-ਧਮਕਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਲੋਕਾਂ ਵਿੱਚ ਸੁਰੱਖਿਆ ਅਤੇ ਵਿਸ਼ਵਾਸ ਦੀ ਭਾਵਨਾ ਪੈਦਾ ਹੋ ਸਕੇ।