- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਿਤਕਾਰਾ ਯੂਨੀਵਰਸਿਟੀ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਹੋਏ ਹੰਗਾਮੇ ਦੇ ਸਬੰਧ ਵਿਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਬਨੂੜ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਉਕਸਾਉਣ ’ਚ ਸ਼ਾਮਲ ਹੋਣ ਦਾ ਦੋਸ਼ ਹੈ।

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਚਿਤਕਾਰਾ ਯੂਨੀਵਰਸਿਟੀ ਵਿਖੇ 25-26 ਸਤੰਬਰ ਦੀ ਦਰਮਿਆਨੀ ਰਾਤ ਹੋਏ ਹੰਗਾਮੇ ਦੇ ਸਬੰਧ ਵਿਚ ਕੀਤੀ ਜਾ ਰਹੀ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਬਨੂੜ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਨੂੰ ਭੜਕਾਉਣ ਅਤੇ ਉਕਸਾਉਣ ’ਚ ਸ਼ਾਮਲ ਹੋਣ ਦਾ ਦੋਸ਼ ਹੈ।
ਥਾਣਾ ਮੁਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮਾਂ ਦੀ ਪਛਾਣ ਅਨੁਜ ਪਰਮਾਰ, ਵਾਸੀ ਭਿਵਾਨੀ (ਹਰਿਆਣਾ) ਵਜੋਂ ਹੋਈ ਹੈ। ਘਟਨਾ ਤੋਂ ਬਾਅਦ, ਥਾਣਾ ਬਨੂੜ ਵਿਖੇ ਇਕ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਵੱਡੇ ਪੱਧਰ 'ਤੇ ਜਾਂਚ ਸ਼ੁਰੂ ਕੀਤੀ ਗਈ ਸੀ। ਜਾਂਚ ਦੌਰਾਨ, ਇਸ ਮਾਮਲੇ ਵਿੱਚ ਪਹਿਲਾਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਫੜੇ ਗਏ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਥਾਣਾ ਮੁਖੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਚਿਤਕਾਰਾ ਯੂਨੀਵਰਸਿਟੀ ਮਾਮਲੇ ਵਿਚ ਹੁਣ ਤੱਕ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਲਦ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ।