- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮੀ ਮਾਰਗ ’ਤੇ ਸਥਿਤ ਨਿੱਜੀ ਯੂਨੀਵਰਸਿਟੀ ਵਿੱਚ ਪੜ੍ਹਦੀ ਬੀਸੀਏ ਭਾਗ ਪਹਿਲਾ ਦੀ 19 ਸਾਲਾ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਲਟਕ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ।

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਕੌਮੀ ਮਾਰਗ ’ਤੇ ਸਥਿਤ ਨਿੱਜੀ ਯੂਨੀਵਰਸਿਟੀ ਵਿੱਚ ਪੜ੍ਹਦੀ ਬੀਸੀਏ ਭਾਗ ਪਹਿਲਾ ਦੀ 19 ਸਾਲਾ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਲਟਕ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ। ਥਾਣਾ ਮੁੱਖੀ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਿਆਣਾ ਦੇ ਜਿਲ੍ਹਾ ਕੁਰੂਕਸ਼ੇਤਰ ਦੀ ਰਹਿਣ ਵਾਲੀ 19 ਸਾਲਾ ਅਨਿਕਾ ਜੋ ਕਿ ਬੀਸੀਏ ਦੇ ਪਹਿਲੇ ਸਮੈਸਟਰ ਦੀ ਵਿਦਿਆਰਥਣ ਦੀ ਲਾਸ਼ ਹੋਸਟਲ ਵਿੱਚ ਪੱਖੇ ਨਾਲ ਲਟਕਦੀ ਮਿਲੀ।
ਇਸ ਮਾਮਲੇ ਬਾਰੇ ਜਾਣਕਾਰੀ ਜਦੋਂ ਉਨਾਂ ਨੂੰ ਇਤਲਾਹ ਮਿਲੀ ਤਾਂ ਉਹ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਤੇ ਵਿਦਿਆਰਥਣ ਦੀ ਲਾਸ਼ ਨੂੰ ਹੇਠਾਂ ਉਤਾਰ ਕੇ ਆਪਣੇ ਕਬਜ਼ੇ ਵਿੱਚ ਲਿਆ। ਲਾਸ਼ ਨੂੰ ਕਬਜ਼ੇ ਵਿੱਚ ਲੈਣ ਉਪਰੰਤ ਰਾਜਪੁਰਾ ਦੇ ਏਪੀ ਜੈਨ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਦਿਆਰਥਣ ਦੇ ਪਰਿਵਾਰਕ ਮੈਂਬਰ ਮੌਕੇ ਤੇ ਪੁੱਜ ਗਏ ਹਨ ਜਿਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ ਧਾਰਾ 174 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁੱਖੀ ਨੇ ਕਿਹਾ ਕਿ ਕਾਰਨਾਂ ਦਾ ਅਜੇ ਕੁਝ ਪਤਾ ਨਹੀਂ ਲੱਗਾ ਜੇਕਰ ਪੋਸਟਮਾਰਟਮ ਰਿਪੋਰਟ ਵਿੱਚ ਕੁਝ ਆਉਂਦਾ ਹੈ ਤਾਂ ਧਰਾਵਾਂ ਵਿੱਚ ਵਾਧਾ ਕੀਤਾ ਜਾਵੇਗਾ।