- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਜਾਂਚ ਬਿਊਰੋ ਵੱਲੋਂ ਨਾਭਾ ਵਿਖੇ ਨਿਤਿਨ ਗੋਹਲ ਅਤੇ ਜਿਤਿਨ ਗੋਹਲ ਦੇ ਘਰ ਅਚਾਨਕ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਰਾਜਬੀਰ ਘੁਮਾਣ ਦੇ ਨਜ਼ਦੀਕੀ ਸਾਥੀ ਦੱਸੇ ਜਾ ਰਹੇ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਕੇਂਦਰੀ ਜਾਂਚ ਬਿਊਰੋ ਵੱਲੋਂ ਨਾਭਾ ਵਿਖੇ ਨਿਤਿਨ ਗੋਹਲ ਅਤੇ ਜਿਤਿਨ ਗੋਹਲ ਦੇ ਘਰ ਅਚਾਨਕ ਛਾਪੇਮਾਰੀ ਕੀਤੀ ਗਈ। ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਰਾਜਬੀਰ ਘੁਮਾਣ ਦੇ ਨਜ਼ਦੀਕੀ ਸਾਥੀ ਦੱਸੇ ਜਾ ਰਹੇ ਹਨ।
ਪ੍ਰਾਪਤ ਵੇਰਵਿਆਂ ਮੁਤਾਬਕ, ਸੀ.ਬੀ.ਆਈ. ਦੀ ਟੀਮ ਦਿੱਲੀ ਨੰਬਰ ਵਾਲੀ ਗੱਡੀ ਵਿੱਚ ਬੜੀ ਖਾਮੋਸ਼ੀ ਨਾਲ ਇੱਥੇ ਪਹੁੰਚੀ। ਹੈਰਾਨੀ ਦੀ ਗੱਲ ਇਹ ਰਹੀ ਕਿ ਘਰ ਦੇ ਬਾਹਰ ਕੋਈ ਵੀ ਸਥਾਨਕ ਪੁਲਿਸ ਜਾਂ ਸੁਰੱਖਿਆ ਫੋਰਸ ਤਾਇਨਾਤ ਨਜ਼ਰ ਨਹੀਂ ਆਈ। ਜਾਂਚ ਏਜੰਸੀ ਦੇ ਅਧਿਕਾਰੀਆਂ ਵੱਲੋਂ ਪਿਛਲੇ ਕਈ ਘੰਟਿਆਂ ਤੋਂ ਘਰ ਅੰਦਰ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਛਾਪੇਮਾਰੀ ਦੇ ਅਸਲ ਕਾਰਨਾਂ ਅਤੇ ਬਰਾਮਦਗੀ ਬਾਰੇ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।