- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਨੈਸ਼ਨਲ ਹਾਈਵੇਅ ਦੇ ਅਧਿਕਾਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਏ ਪਰ ਉਹ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਜਵਾਬ ਨਹੀਂ ਦੇ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਪਟਿਆਲਾ ਰਾਜਪੁਰਾ ਰੋਡ ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ।

ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਬਹਾਦਰਗੜ੍ਹ : ਪਟਿਆਲਾ ਰਾਜਪੁਰਾ ਰੋਡ ਦੀ ਮਾੜੀ ਹਾਲਤ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਬੁੱਧਵਾਰ ਨੂੰ ਦੁਪਹਿਰ 12 ਵਜੇ ਤੋਂ ਧਰੇੜੀ ਜੱਟਾਂ ਟੋਲ ਪਲਾਜ਼ਾ ਅਣਮਿੱਥੇ ਸਮੇਂ ਲਈ ਟੋਲ ਫਰੀ ਕਰ ਦਿੱਤਾ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ, ਬੀਕੇਯੂ ਏਕਤਾ ਸਿੱਧੂਪੁਰ, ਬੀਕੇਯੂ ਭਟੇੜੀਕਲਾਂ ਤੋਂ ਇਲਾਵਾ ਸਮਾਜਸੇਵੀ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਸੰਘਰਸ਼ ਨੂੰ ਪੁਰਜ਼ੋਰ ਹਮਾਇਤ ਦਾ ਐਲਾਨ ਕੀਤਾ।
ਇਸ ਮੌਕੇ ਨੈਸ਼ਨਲ ਹਾਈਵੇਅ ਦੇ ਅਧਿਕਾਰੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਲਈ ਆਏ ਪਰ ਉਹ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਠੋਸ ਜਵਾਬ ਨਹੀਂ ਦੇ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਪਟਿਆਲਾ ਰਾਜਪੁਰਾ ਰੋਡ ਦੀ ਹਾਲਤ ਬਹੁਤ ਤਰਸਯੋਗ ਹੋ ਚੁੱਕੀ ਹੈ। ਇਸ ਰੋਡ ਤੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ਾ ਤੋਂ ਨੈਸ਼ਨਲ ਹਾਈਵੇਅ ਅਥਾਰਟੀ ਵਾਹਨਾਂ ਤੋਂ ਲੱਖਾਂ ਰੁਪਏ ਟੋਲ ਵਸੂਲਦੀ ਹੈ ਪਰ ਰਾਹਗੀਰਾਂ ਨੂੰ ਟੋਲ ਰੋਡ ਤੇ ਬਣਦੀਆਂ ਸਹੂਲਤਾਂ ਦੇਣ ਤੋਂ ਇਨਕਾਰੀ ਹੈ। ਸੜਕ ਥਾਂ ਥਾਂ ਤੋਂ ਟੁੱਟ ਚੁੱਕੀ ਹੈ, ਨਿਕਾਸੀ ਨਾਲੇ ਬੰਦ ਪਏ ਹਨ।
ਇਲਾਕਾ ਵਾਸੀ ਅਤੇ ਜਥੇਬੰਦੀਆਂ ਦੇ ਆਗੂ ਪਿਛਲੇ ਸਮੇਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾ ਚੁੱਕੇ ਹਨ ਪਰ ਕਿਸੇ ਵਲੋਂ ਵੀ ਕੋਈ ਧਿਆਨ ਨਹੀਂ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਜਥੇਬੰਦੀਆਂ ਚ ਰੋਸ ਵੱਧ ਗਿਆ ਹੈ ਅਤੇ ਉਨ੍ਹਾਂ ਵੱਲੋਂ ਸੰਘਰਸ਼ ਤਿੱਖਾ ਕੀਤਾ ਜਾ ਰਿਹਾ ਹੈ। ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਇਹ ਸੰਘਰਸ਼ ਕੀ ਰੂਪ ਅਖ਼ਤਿਆਰ ਕਰਦਾ ਹੈ।
ਇਸ ਮੌਕੇ ਸਮਾਜਸੇਵੀ ਅਮਨਿੰਦਰਪਾਲ ਸਿੰਘ ਜਲਾਲਪੁਰ, ਜਗਦੀਪ ਸਿੰਘ ਸੂਬਾ ਪ੍ਰਧਾਨ ਬੀਕੇਯੂ ਏਕਤਾ ਸਿੱਧੂਪੁਰ, ਗੁਰਜੀਤ ਸਿੰਘ ਜੋਗੀਪੁਰ ਵਾਰਿਸ ਪੰਜਾਬ ਜਥੇਬੰਦੀ, ਸਤਪਾਲ ਸਿੰਘ ਮਹਿਮਦਪੁਰ, ਬੇਅੰਤ ਸਿੰਘ ਝੂੰਗੀਆਂ, ਸਵਰਨਜੀਤ ਸਿੰਘ ਜਲਾਲਪੁਰ, ਗੁਰਪ੍ਰੀਤ ਸਿੰਘ ਸੀਲ, ਹਾਕਮ ਸਿੰਘ ਮਹਿਮਦਪੁਰ, ਸੁਰਿੰਦਰ ਸਿੰਘ ਗਿੱਲ, ਇਤਫ਼ਾਕ ਸਿੰਘ ਮੰਡੋਲੀ, ਜਸਵਿੰਦਰ ਕੌਰ ਦੌਣਕਲਾਂ, ਹਰਜੀਤ ਕੌਰ ਦੌਣਕਲਾਂ, ਕਰਮਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।