- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟਿਆਲਾ ਸ਼ਹਿਰ ਦੇ ਪੋਸ਼ ਇਲਾਕੇ ਮਾਡਲ ਟਾਊਨ ਵਿੱਚ ਉਸ ਵੇਲੇ ਭਾਰੀ ਹਲਚਲ ਮਚ ਗਈ, ਜਦੋਂ ਈ.ਡੀ. ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਦੇਰ ਰਾਤ ਇਕ ਆਲੀਸ਼ਾਨ ਕੋਠੀ ’ਤੇ ਛਾਪੇਮਾਰੀ ਕੀਤੀ। ਇਹ ਕੋਠੀ ਹਤਿੰਦਰ ਹੈਰੀ ਨਾਮ ਦੇ ਵਿਅਕਤੀ ਦੀ ਦੱਸੀ ਜਾ ਰਹੀ ਹੈ, ਜੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪਟਿਆਲਾ ਸ਼ਹਿਰ ਦੇ ਪੋਸ਼ ਇਲਾਕੇ ਮਾਡਲ ਟਾਊਨ ਵਿੱਚ ਉਸ ਵੇਲੇ ਭਾਰੀ ਹਲਚਲ ਮਚ ਗਈ, ਜਦੋਂ ਈ.ਡੀ. ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਦੇਰ ਰਾਤ ਇਕ ਆਲੀਸ਼ਾਨ ਕੋਠੀ ’ਤੇ ਛਾਪੇਮਾਰੀ ਕੀਤੀ। ਇਹ ਕੋਠੀ ਹਤਿੰਦਰ ਹੈਰੀ ਨਾਮ ਦੇ ਵਿਅਕਤੀ ਦੀ ਦੱਸੀ ਜਾ ਰਹੀ ਹੈ, ਜੋ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਬੇਹੱਦ ਕਰੀਬੀ ਮੰਨਿਆ ਜਾਂਦਾ ਹੈ।
ਈ.ਡੀ. ਦੀ ਟੀਮ ਦੇਰ ਰਾਤ ਤੱਕ ਕੋਠੀ ਦੇ ਅੰਦਰ ਮੌਜੂਦ ਰਹੀ ਅਤੇ ਬਾਰੀਕੀ ਨਾਲ ਜਾਂਚ-ਪੜਤਾਲ ਕਰਦੀ ਰਹੀ। ਰਾਤ 10 ਵਜੇ ਤੱਕ ਮੌਕੇ ’ਤੇ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਸਨ। ਇਸ ਦੌਰਾਨ ਕਿਸੇ ਵੀ ਵਿਅਕਤੀ ਨੂੰ ਕੋਠੀ ਤੋਂ ਬਾਹਰ ਜਾਣ ਜਾਂ ਬਾਹਰੋਂ ਅੰਦਰ ਆਉਣ ਦੀ ਬਿਲਕੁਲ ਇਜਾਜ਼ਤ ਨਹੀਂ ਦਿੱਤੀ ਗਈ।
ਸੁਰੱਖਿਆ ਵਿਵਸਥਾ ਨੂੰ ਪੁਖ਼ਤਾ ਰੱਖਣ ਲਈ ਤਾਇਨਾਤ ਕੇਂਦਰੀ ਬਲਾਂ ਅਤੇ ਪੁਲਿਸ ਫੋਰਸ ਨੇ ਕੋਠੀ ਦੇ ਮੁੱਖ ਗੇਟ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਸਨ। ਛਾਪੇਮਾਰੀ ਦੌਰਾਨ ਟੀਮ ਵੱਲੋਂ ਮਹੱਤਵਪੂਰਨ ਦਸਤਾਵੇਜ਼ਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ।