- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਐੱਸਐੱਸਟੀ ਨਗਰ ਦੀ ਰਹਿਣ ਵਾਲੀ ਇੱਕ ਲੜਕੀ ਨੂੰ ਫੇਸਬੁੱਕ ’ਤੇ ਦੋਸਤੀ ਕਰ ਕੇ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦਾ ਏਐੱਸਆਈ ਦੱਸ ਕੇ ਠੱਗੀ ਦਾ ਸ਼ਿਕਾਰ ਬਣਾਇਆ।

ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, •ਪਟਿਆਲਾ : ਥਾਣਾ ਲਾਹੌਰੀ ਗੇਟ ਅਧੀਨ ਪੈਂਦੇ ਐੱਸਐੱਸਟੀ ਨਗਰ ਦੀ ਰਹਿਣ ਵਾਲੀ ਇੱਕ ਲੜਕੀ ਨੂੰ ਫੇਸਬੁੱਕ ’ਤੇ ਦੋਸਤੀ ਕਰ ਕੇ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦਾ ਏਐੱਸਆਈ ਦੱਸ ਕੇ ਠੱਗੀ ਦਾ ਸ਼ਿਕਾਰ ਬਣਾਇਆ।
ਭਰੋਸਾ ਜਿੱਤਣ ਤੋਂ ਬਾਅਦ ਮੁਲਜ਼ਮ ਨੇ ਵਿਆਹ ਦਾ ਪ੍ਰਸਤਾਵ ਰੱਖਿਆ ਅਤੇ ਵਿਆਹ ਦੀਆਂ ਤਿਆਰੀਆਂ ਦੇ ਨਾਂ ’ਤੇ ਉਸ ਕੋਲੋਂ ਹੌਲੀ-ਹੌਲੀ ਅੱਠ ਲੱਖ ਰੁਪਏ ਲੈ ਲਏ। ਰਕਮ ਹਾਸਲ ਕਰਨ ਤੋਂ ਬਾਅਦ ਮੁਲਜ਼ਮ ਨੇ ਲੜਕੀ ਦੇ ਫੋਨ ਚੁੱਕਣੇ ਵੀ ਬੰਦ ਕਰ ਦਿੱਤੇ, ਜਿਸ ਕਾਰਨ ਮਾਮਲਾ ਪੁਲਿਸ ਤੱਕ ਪਹੁੰਚਿਆ।
ਥਾਣਾ ਲਾਹੌਰੀ ਗੇਟ ਪੁਲਿਸ ਨੇ ਪੀੜਤਾ ਕੋਮਲਪ੍ਰੀਤ ਦੇ ਬਿਆਨਾਂ ਦੇ ਆਧਾਰ ’ਤੇ ਆਪਣੇ ਆਪ ਨੂੰ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦਾ ਏਐੱਸਆਈ ਦੱਸਣ ਵਾਲੇ ਗੁਰਪ੍ਰੀਤ ਸਿੰਘ ਵਾਸੀ ਚੋਲਟਾ ਮੋੜ, ਬੁਢਲਾਡਾ ਰੋਡ, ਖਰੜ ਅਤੇ ਉਸ ਦੀ ਮਾਂ ਮਨਜੀਤ ਕੌਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਥਾਣਾ ਲਾਹੌਰੀ ਗੇਟ ਦੇ ਮੁਖੀ ਸੌਰਵ ਸਭਰਵਾਲ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਵੱਲੋਂ ਜਾਂਚ ਤੋਂ ਬਾਅਦ ਮਿਲੀ ਰਿਪੋਰਟ ਦੇ ਆਧਾਰ ’ਤੇ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।