Patiala News : ਖੇਤ 'ਚ ਕੰਮ ਕਰ ਰਹੇ ਕਿਸਾਨ ਦੀ ਵੱਟ ਤੋਂ ਤਿਲਕਣ ਕਾਰਨ ਮੌਤ
ਪਿੰਡ ਫਤਿਹਗੜ੍ਹ ਛੰਨਾ ਵਿਖੇ ਖੇਤ ਵਿੱਚ ਕੰਮ ਕਰ ਰਹੇ ਇੱਕ ਕਿਸਾਨ ਦੀ ਵੱਟ ਤੋਂ ਤਿਲਕ ਕੇ ਡਿੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗਾਜੇਵਾਸ ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
Publish Date: Mon, 19 Jan 2026 06:49 PM (IST)
Updated Date: Mon, 19 Jan 2026 06:52 PM (IST)
ਭਾਰਤ ਭੂਸ਼ਣ ਗੋਇਲ, ਸਮਾਣਾ : ਪਿੰਡ ਫਤਿਹਗੜ੍ਹ ਛੰਨਾ ਵਿਖੇ ਖੇਤ ਵਿੱਚ ਕੰਮ ਕਰ ਰਹੇ ਇੱਕ ਕਿਸਾਨ ਦੀ ਵੱਟ ਤੋਂ ਤਿਲਕ ਕੇ ਡਿੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਗਾਜੇਵਾਸ ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ।
ਮਾਮਲੇ ਦੇ ਜਾਂਚ ਅਧਿਕਾਰੀ ਅਤੇ ਗਾਜੇਵਾਸ ਪੁਲਿਸ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਗਤਾਰ ਸਿੰਘ (47) ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਫਤਿਹਗੜ੍ਹ ਛੰਨਾ ਦੇ ਪਰਿਵਾਰ ਵਾਲਿਆਂ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ, ਉਹ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ। ਇਸ ਦੌਰਾਨ ਵੱਟ ਤੋਂ ਲੰਘਦਿਆਂ ਉਹ ਤਿਲਕ ਕੇ ਖੇਤ ਵਿੱਚ ਡਿੱਗ ਗਿਆ ਅਤੇ ਉਸ ਦਾ ਮਣਕਾ ਟੁੱਟ ਗਿਆ। ਬੇਹੋਸ਼ੀ ਦੀ ਹਾਲਤ ਵਿੱਚ ਹਸਪਤਾਲ ਲਿਜਾਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਅਧਿਕਾਰੀ ਅਨੁਸਾਰ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ, ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।