- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਸਰਕਾਰ ਵੱਲੋਂ ਪੀਆਰਟੀਸੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇੱਥੇ ਪੀਆਰਟੀਸੀ ਦੇ ਮੁੱਖ ਦਫ਼ਤਰ ਵਿਖੇ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦੇ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਰਕਾਰ ਵੱਲੋਂ ਪੀਆਰਟੀਸੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇੱਥੇ ਪੀਆਰਟੀਸੀ ਦੇ ਮੁੱਖ ਦਫ਼ਤਰ ਵਿਖੇ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦੇ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਪਾਲ ਜੁਨੇਜਾ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਹਨਤੀ ਆਗੂ ਨੂੰ ਨਵੀਂ ਜ਼ਿੰਮੇਵਾਰੀ ਦਿੱਤੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜੁਨੇਜਾ ਮਿਹਨਤ, ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਬਿਨ੍ਹਾਂ ਪੱਖਪਾਤ ਲੋਕਾਂ ਤੇ ਪਾਰਟੀ ਦੀ ਸੇਵਾ ਕਰਨਗੇ।
ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਤੇ ਬੁਲਾਰੇ ਬਲਤੇਜ ਪੰਨੂ ਨੇ ਹਰਪਾਲ ਜੁਨੇਜਾ ਨੂੰ ਵਧਾਈ ਦਿੱਤੀ ਹੈ। ਨਵਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਲਤੇਜ ਪੰਨੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਉਪਰ ਪ੍ਰਗਟਾਏ ਭਰੋਸੇ ’ਤੇ ਉਹ ਹਰ ਹਾਲ ਖਰ੍ਹਾ ਉਤਰਨਗੇ।
ਇਸ ਮੌਕੇ ਮੁੱਖ ਮੰਤਰੀ ਦੇ ਭੈਣ ਬੀਬਾ ਮਨਪ੍ਰੀਤ ਕੌਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਦੇਵ ਮਾਨ, ਹਰਦੀਪ ਸਿੰਘ ਡਿੰਪੀ ਢਿੱਲੋਂ, ਚੇਅਰਮੈਨ ਤੇਜਿੰਦਰ ਮਹਿਤਾ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਸਮੇਤ ਹੋਰ ਸਖਸ਼ੀਅਤਾਂ ਮੋਜੂਦ ਰਹੀਆਂ।
1300 ਹੋਰ ਨਵੀਂਆਂ ਬੱਸਾਂ ਪਾਈਆਂ ਜਾਣਗੀਆਂ : ਭੁੱਲਰ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿੱਚ 1300 ਹੋਰ ਨਵੀਆਂ ਬੱਸਾਂ ਲੋਕਾਂ ਦੀ ਸੇਵਾ ਲਈ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੀਆਰਟੀਸੀ ਦੇ ਮੁਲਾਜ਼ਮ ਵੀ ਉਨ੍ਹਾਂ ਦਾ ਪਰਿਵਾਰ ਹੈ, ਇਸ ਲਈ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਮੁਲਾਜ਼ਮਾਂ ਨੂੰ ਰਾਹਤ ਦੇ ਰਹੀ ਹੈ।
ਉਨ੍ਹਾਂ ਹਰਪਾਲ ਜੁਨੇਜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਅਦਾਰੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣਗੇ। ਭੁੱਲਰ ਨੇ ਕਿਹਾ ਕਿ ਸੂਬੇ ਵਿੱਚ ਹੁਣ ਪ੍ਰਾਈਵੇਟ ਤੋਂ ਜ਼ਿਆਦਾ ਸਰਕਾਰੀ ਬੱਸਾਂ ਚੱਲ ਰਹੀਆਂ ਹਨ ਤੇ ਸਾਰੀਆਂ ਨਾਜਾਇਜ਼ ਤੇ ਬਿਨ੍ਹਾਂ ਪਰਮਿਟ ਤੋਂ ਚੱਲਦੀਆਂ ਬੱਸਾਂ ਬੰਦ ਕਰਵਾ ਦਿੱਤੀਆਂ ਗਈਆਂ ਹਨ।