- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਬ ਡਵੀਜ਼ਨ ਪਾਤੜਾਂ ਦੇ ਕਸਬਾ ਘੱਗਾ ਨੇੜੇ ਅੱਜ ਹੋਏ ਦੋ ਸੜਕ ਹਾਦਸਿਆਂ ਵਿੱਚ ਤਿੰਨ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ ਹੈ, ਜਦੋਂਕਿ ਇੱਕ ਵਿਅਕਤੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ।

ਭੁਪਿੰਦਰਜੀਤ ਮੌਲਵੀਵਾਲਾ/ਭਾਰਤ ਭੂਸ਼ਣ ਗੋਇਲ ਪੰਜਾਬੀ ਜਾਗਰਣ,ਪਾਤੜਾਂ/ਸਮਾਣਾ : ਸਬ ਡਵੀਜ਼ਨ ਪਾਤੜਾਂ ਦੇ ਕਸਬਾ ਘੱਗਾ ਨੇੜੇ ਅੱਜ ਹੋਏ ਦੋ ਸੜਕ ਹਾਦਸਿਆਂ ਵਿੱਚ ਤਿੰਨ ਮੋਟਰਸਾਈਕਲ ਸਵਾਰਾਂ ਦੀ ਮੌਤ ਹੋ ਗਈ ਹੈ, ਜਦੋਂਕਿ ਇੱਕ ਵਿਅਕਤੀ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਪਾਤੜਾਂ ਦੇ ਹਸਪਤਾਲ ਪਹੁੰਚੇ ਥਾਣਾ ਘੱਗਾ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਪਾਤੜਾਂ-ਪਟਿਆਲਾ ਮਾਰਗ ’ਤੇ ਘੱਗਾ ਸ਼ਹਿਰ ਦੇ ਬਾਹਰ ਡੇਰਾ ਸੱਚਾ ਸੌਦਾ ਦੇ ਸਤਿਸੰਗ ਭਵਨ ਨੇੜੇ ਇੱਕ ਕਾਰ ਨੰਬਰ ਪੀਬੀ13 ਬੀਐੱਸ 6076 ਦੀ ਮੋਟਰਸਾਈਕਲ ਨੰਬਰ ਪੀਬੀ19-6041 ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸੂਬਾ ਸਿੰਘ ਪੁੱਤਰ ਸੋਹਣ ਸਿੰਘ ਅਤੇ ਰਾਜਵਿੰਦਰ ਸਿੰਘ ਵਾਸੀ ਸ਼ੇਰਖਾਂਵਾਲਾ ਬੂੜਲਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।
ਦੂਜਾ ਹਾਦਸਾ ਪਾਤੜਾਂ-ਪਟਿਆਲਾ ਰੋਡ ’ਤੇ ਦਿੱਲੀ-ਜੰਮੂ ਕਟੜਾ ਐਕਸਪ੍ਰੈੱਸਵੇਅ ਨੇੜੇ ਉਸ ਸਮੇਂ ਵਾਪਰਿਆ, ਜਦੋਂ ਗੱਡੀ ਨੰਬਰ ਐੱਚਆਰ 68 ਏ 5111 ਦੀ ਮੋਟਰਸਾਈਕਲ ਨੰਬਰ ਪੀਬੀ 72-2186 ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਜਸਪਾਲ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਕਕਰਾਲਾ ਅਤੇ ਗੁਰਨਾਇਬ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਕਲਵਾਣੂੰ ਨੂੰ ਪਾਤੜਾਂ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਜਸਪਾਲ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ।
ਇਨ੍ਹਾਂ ਹਾਦਸਿਆਂ ਦੇ ਪੜਤਾਲੀਆ ਅਫ਼ਸਰ ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹਾਦਸਿਆਂ ਦਾ ਕਾਰਨ ਬਣੀਆਂ ਕਾਰ ਅਤੇ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਜਦੋਂਕਿ ਇਨ੍ਹਾਂ ਦੇ ਡਰਾਈਵਰ ਹਾਦਸਿਆਂ ਤੋਂ ਬਾਅਦ ਫ਼ਰਾਰ ਹੋ ਗਏ ਹਨ। ਇਨ੍ਹਾਂ ਹਾਦਸਿਆਂ ਸਬੰਧੀ ਬਿਆਨ ਦਰਜ ਕਰਨ ਮਗਰੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।