- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਘੱਗਾ ਇਲਾਕੇ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਈ ਜਾ ਰਹੀ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜਵਿੰਦਰ ਸਿੰਘ ਅਤੇ ਉਸ ਦੇ ਚਾਚੇ ਬਲਵੀਰ ਸਿੰਘ ਵਜੋਂ ਹੋਈ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਘੱਗਾ ਇਲਾਕੇ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਈ ਜਾ ਰਹੀ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰਾਜਵਿੰਦਰ ਸਿੰਘ ਅਤੇ ਉਸ ਦੇ ਚਾਚੇ ਬਲਵੀਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਜਗਮੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਸ਼ੇਰ ਖਾਂ ਵਾਲਾ, ਜ਼ਿਲ੍ਹਾ ਮਾਨਸਾ ਨੇ ਦੱਸਿਆ ਕਿ 17 ਅਕਤੂਬਰ ਨੂੰ ਸਵੇਰੇ ਕਰੀਬ 10:35 ਵਜੇ ਉਸ ਦਾ ਭਰਾ ਰਾਜਵਿੰਦਰ ਸਿੰਘ ਆਪਣੇ ਚਾਚੇ ਬਲਵੀਰ ਸਿੰਘ ਪੁੱਤਰ ਸੋਹਣ ਸਿੰਘ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਡੇਰਾ ਸੱਚਾ ਸੌਦਾ, ਦੇਧਨਾ ਨੇੜੇ ਜਾ ਰਿਹਾ ਸੀ।
ਇਸ ਦੌਰਾਨ ਇੱਕ ਅਣਪਛਾਤੇ ਕਾਰ ਚਾਲਕ ਨੇ ਆਪਣੀ ਕਾਰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦਿਆਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਰਾਜਵਿੰਦਰ ਸਿੰਘ ਅਤੇ ਬਲਵੀਰ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।