
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਿੰਡ ਬੂਰੜ੍ਹ ਦੇ ਵਿੱਚ ਬਿਜਲੀ ਦਾ ਖੰਬਾ ਲਾਉਣ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਇੱਕ ਧਿਰ ਦੇ ਵਿਅਕਤੀ ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਤੋਂ ਪਹਿਲਾਂ ਉਸ ਵੱਲੋਂ ਬਣਾਈ ਗਈ ਵੀਡੀਓ ਵਿੱਚ ਉਸ ਨੇ ਕਰੀਮ ਨਗਰ ਦੇ ਇੱਕ ਆਗੂ ਸਮੇਤ ਆਪਣੀ ਵਿਰੋਧੀ ਧਿਰ ਤੇ ਤੰਗ ਪਰੇਸ਼ਾਨ ਕਰਨ ਅਤੇ ਝੂਠੇ ਕੇਸ ਦਰਜ ਕਰਵਾਉਣ ਦੇ ਦੋਸ਼ ਲਾਏ ਹਨ।

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ ਪਾਤੜਾਂ : ਪਿੰਡ ਬੂਰੜ੍ਹ ਦੇ ਵਿੱਚ ਬਿਜਲੀ ਦਾ ਖੰਬਾ ਲਾਉਣ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ ਜਦੋਂ ਇੱਕ ਧਿਰ ਦੇ ਵਿਅਕਤੀ ਵੱਲੋਂ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਸ ਤੋਂ ਪਹਿਲਾਂ ਉਸ ਵੱਲੋਂ ਬਣਾਈ ਗਈ ਵੀਡੀਓ ਵਿੱਚ ਉਸ ਨੇ ਕਰੀਮ ਨਗਰ ਦੇ ਇੱਕ ਆਗੂ ਸਮੇਤ ਆਪਣੀ ਵਿਰੋਧੀ ਧਿਰ ਤੇ ਤੰਗ ਪਰੇਸ਼ਾਨ ਕਰਨ ਅਤੇ ਝੂਠੇ ਕੇਸ ਦਰਜ ਕਰਵਾਉਣ ਦੇ ਦੋਸ਼ ਲਾਏ ਹਨ। ਦਵਾਈ ਪੀਣ ਮਗਰੋਂ ਪਾਤੜਾਂ ਦੇ ਇੱਕ ਹਸਪਤਾਲ ਵਿੱਚ ਦਾਖਲ਼ ਉਕਤ ਵਿਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸ਼ੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ ਇਸ ਵੀਡੀਓ ‘ਚ ਸੁਰਜੀਤ ਸਿੰਘ ਵਾਸੀ ਪਿੰਡ ਬੂਰੜ੍ਹ ਨੇ ਕਿਹਾ ਹੈ ਕਿ ਪਿੰਡ ਵਿੱਚ ਬਿਜਲੀ ਦੇ ਖੰਬੇ ਲਾਉਣ ਨੂੰ ਲੈ ਕੇ ਔਰਤਾਂ ਵਿਚਕਾਰ ਗਾਲੀ ਗਲੋਚ ਹੋਇਆ ਸੀ। ਉਸ ਨੂੰ ਲੈ ਕੇ ਕੁਝ ਵਿਅਕਤੀਆਂ ਵੱਲੋਂ ਇਸ ਮਾਮਲੇ ਨੂੰ ਭੜਕਾਇਆ ਗਿਆ ਅਤੇ ਦਿਹਾੜੀ ਮਜ਼ਦੂਰੀ ਕਰਦੇ ਉਸ ਸਮੇਤ ਕੁਝ ਹੋਰ ਸਾਥੀਆਂ ’ਤੇ ਝੂਠਾ ਪਰਚ ਦਰਜ ਕਰਵਾਇਆ ਜਾ ਰਿਹਾ ਹੈ ਅਤੇ ਇਸ ਮਾਮਲੇ ਨੂੰ ਖਤਮ ਕਰਨ ਦੇ ਪੈਸੇ ਮੰਗੇ ਜਾ ਰਹੇ ਹਨ ਅਤੇ ਇਸ ਤੋਂ ਪਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀਣ ਲੱਗਿਆ ਹੈ ।
ਇਸ ਮਗਰੋਂ ਸੁਰਜੀਤ ਸਿੰਘ ਕੋਈ ਦਵਾਈ ਪੀਂਦਾ ਇਸ ਵੀਡੀਓ ‘ਚ ਦਿਖਾਈ ਦੇ ਰਿਹਾ ਹੈ। ਇਸ ਮਗਰੋਂ ਉਸਨੂੰ ਇਸ ਦੇ ਪਰਿਵਾਰਕ ਮੈਬਰਾਂ ਵੱਲੋਂ ਪਾਤੜਾਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਇਸ ਦੀ ਪਤਨੀ ਕਿਰਨਪਾਲ ਕੌਰ ਵਾਸੀ ਪਿੰਡ ਬੂਰੜ ਨੇ ਦੱਸਿਆ ਕਿ ਪਿੰਡ ਦੀਆਂ ਦੂਜੀ ਧਿਰ ਦੀਆਂ ਔਰਤਾਂ ਵੱਲੋਂ ਉਸਦੇ ਪਤੀ ’ਤੇ ਝੂਠੇ ਦੋਸ਼ ਲਾ ਕੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।
ਉਸਨੇ ਦੋਸ਼ ਲਗਾਇਆ ਕਿ ਉਸਦੇ ਪਤੀ ਨੇ ਇਸ ਚੱਲ ਰਹੀ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਜਹਿਰੀਲੀ ਦਵਾਈ ਪੀਤੀ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਰਿਵਾਰ ਨੂੰ ਪਰੇਸ਼ਾਨ ਕਰਨ ਵਾਲਿਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਬਾਰੇ ਦੂਜੀ ਧਿਰ ਨਾਲ ਗੱਲ ਕਰਨ ’ਤੇ ਕਰੀਮ ਨਗਰ ਦੇ ਰਹਿਣ ਵਾਲੇ ਆਗੂ ਨੇ ਸੁਰਜੀਤ ਸਿੰਘ ਵੱਲੋਂ ਲਾਏ ਜਾ ਰਹੇ ਦੋਸ਼ਾਂ ਦਾ ਖੰਡਨ ਕਰਦਿਆਂ ਕਿਹਾ ਕਿ ਉਹ ਦਵਾਈ ਪੀਣ ਵਾਲੇ ਵਿਅਕਤੀ ਨੂੰ ਕਦੇ ਨਹੀਂ ਮਿਲਿਆ ਅਤੇ ਨਾ ਹੀ ਇਸ ਨੂੰ ਜਾਣਦਾ ਹੈ ਪਰ ਮੈਂ ਇਨ੍ਹਾਂ ਵੱਲੋਂ ਘਰ ਜਾ ਕੇ ਕੁੱਟਮਾਰ ਕਰਨ ਅਤੇ ਇਸਦੇ ਸਾਥੀ ਵਿਅਕਤੀਆਂ ਵੱਲੋਂ ਔਰਤਾਂ ਦੀ ਕੀਤੀ ਗਈ ਕੁੁੱਟਮਾਰ ਅਤੇ ਬੋਲੇ ਗਏ ਜਾਤੀ ਸੂਚਕ ਸ਼ਬਦਾਂ ਸਬੰਧੀ ਬਣਦੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ ਜਿਸ ਕਰਕੇ ਇਨ੍ਹਾਂ ਵੱਲੋਂ ਝੂਠੇ ਦੋਸ਼ ਲਾਏ ਜਾ ਰਹੇ ਹਨ। ਮਾਮਲੇ ਸਬੰਧੀ ਥਾਣਾ ਮੁਖੀ ਪਾਤੜਾਂ ਗਗਨਦੀਪ ਸਿੰਘ ਨੇ ਕਿਹਾ ਕਿ ਇਸ ਬਾਰੇ ਪੜਤਾਲ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।