Patiala News : ਵਿਧਾਇਕ ਪਾਠਣਮਾਜਰਾ ਦਾ ਪੁਲਿਸ ਰਿਮਾਂਡ ਸੱਤ ਦਿਨ ਹੋਰ ਵਧਿਆ
ਪਟਿਆਲਾ ਪੁਲਿਸ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਐਤਵਾਰ ਨੂੰ ਮੁੜ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਵਿਧਾਇਕ ਪਠਾਣਮਾਜਰਾ ਦਾ ਮੁੜ 10 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ, ਜਿਸ ’ਤੇ ਮਾਣਯੋਗ ਜ਼ਿਲ੍ਹਾ ਅਦਾਲਤ ਵੱਲੋਂ ਵਿਧਾਇਕ ਪਠਾਣਮਾਜਰਾ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ।
Publish Date: Sun, 29 Mar 2026 07:26 PM (IST)
Updated Date: Sun, 29 Mar 2026 07:29 PM (IST)
ਸਟਾਫ ਰਿਪੋਰਟਰ,ਪੰਜਾਬੀ ਜਾਗਰਣ• ਪਟਿਆਲਾ : ਜਬਰ ਜਨਾਹ ਕੇਸ ’ਚ ਗ੍ਰਿਫਤਾਰ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਮੁੜ ਤੋਂ 7 ਦਿਨਾਂ ਦਾ ਪੁਲਿਸ ਰਿਮਾਡ ਹਾਸਲ ਹੋਇਆ ਹੈ। ਪਟਿਆਲਾ ਪੁਲਿਸ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ਉਪਰੰਤ ਐਤਵਾਰ ਨੂੰ ਮੁੜ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਵਿਧਾਇਕ ਪਠਾਣਮਾਜਰਾ ਦਾ ਮੁੜ 10 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ, ਜਿਸ ’ਤੇ ਮਾਣਯੋਗ ਜ਼ਿਲ੍ਹਾ ਅਦਾਲਤ ਵੱਲੋਂ ਵਿਧਾਇਕ ਪਠਾਣਮਾਜਰਾ ਦਾ 7 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ।
ਇਸ ਮੌਕੇ ਐਸਪੀ (ਡੀ) ਗੁਰਬੰਸ ਸਿੰਘ ਬੈਂਸ ਨੇ ਸੱਤ ਦਿਨ ਦੇ ਪੁਲਿਸ ਰਿਮਾਂਡ ਦੀ ਪੁਸ਼ਟੀ ਕਰਦਿਆ ਦੱਸਿਆ ਕਿ ਹਾਲੇ ਹੋਰ ਪੁੱਛਗਿੱਛ ਲਈ ਰਿਮਾਂਡ ਮੰਗਿਆ ਗਿਆ।